ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੇਂਡੂ ਵਿਕਾਸ ਫੰਡ ਜਾਰੀ ਕਰੇ ਕੇਂਦਰ: ਸੀਚੇਵਾਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੜਕ ਆਵਾਜਾਈ ਅਤੇ ਹਾਈਵੇਅ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕੀਤਾ ਜਾਵੇ। ਸੁਲਤਾਨਪੁਰ ਲੋਧੀ ਸਥਿਤ...
ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨਾਲ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਸੀਚੇਵਾਲ।
Advertisement

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੜਕ ਆਵਾਜਾਈ ਅਤੇ ਹਾਈਵੇਅ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕੀਤਾ ਜਾਵੇ। ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਲਗਭਗ ਅੱਧਾ ਹਿੱਸਾ ਹੜ੍ਹਾਂ ਕਾਰਨ ਬਹੁਤ ਭਾਰੀ ਤਬਾਹੀ ਦਾ ਸ਼ਿਕਾਰ ਹੋਇਆ ਹੈ। ਦਰਿਆਵਾਂ ਵਿੱਚ ਆਏ ਭਿਆਨਕ ਹੜ੍ਹਾਂ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਸਤਾ ਸਹੂਲਤਾਂ, ਸਕੂਲ, ਪ੍ਰਾਇਮਰੀ ਹੈਲਥ ਸੈਂਟਰ ਅਤੇ ਕਮਿਊਨਟੀ ਹਾਲ ਆਦਿ ਢਹਿ ਗਏ ਹਨ ਜਾਂ ਨੁਕਸਾਨੇ ਹੋਏ ਹਨ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਕੁਦਰਤੀ ਆਫ਼ਤ ਰਾਹਤ ਫੰਡ ਤੋਂ ਇਲਾਵਾ ਪੰਜਾਬ ਦੇ ਹਿੱਸੇ ਵਾਲਾ ਪੇਂਡੂ ਵਿਕਾਸ ਫੰਡ ਵੀ ਤੁਰੰਤ ਜਾਰੀ ਕਰਕੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਅਤੇ ਸਕੂਲਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਜਿਸ ਨਾਲ ਖੇਤ ਮਜ਼ਦੂਰਾਂ ਨੂੰ ਵੀ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਸਾਰਿਆਂ ਨੂੰ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਵੇ ਕਿ ਮਨਰੇਗਾ ਮਜ਼ਦੂਰਾਂ ਨੂੰ ਘੱਟੋ-ਘੱਟ 250 ਦਿਨਾਂ ਦਾ ਰੁਜ਼ਗਾਰ ਮਿਲੇ। ਇਸ ਦੌਰਾਨ ਸੀਚੇਵਾਲ ਨੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਲੋਹੀਆਂ ਵਿੱਚ ਰੁਕੇ ਪੁਲ ਦੇ ਕੰਮ ਮੁੜ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਸੌਂਪਿਆ। ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਫਲਾਈਓਵਰ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।

Advertisement
Advertisement
Show comments