Saragarhi Battle Anniversary: ਸਾਰਾਗੜ੍ਹੀ ਜੰਗ ਦੀ ਯਾਦ ’ਚ ਸਮਾਗਮ
ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ...
Advertisement
ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਨੇ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਬਹਾਦਰ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ਼ਹੀਦਾਂ ਦੇ ਪਰਿਵਾਰਾਂ ’ਚੋਂ ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਰਬਜੋਤ ਸਿੰਘ ਤੇ ਬੀਬੀ ਰਾਜਵਿੰਦਰ ਕੌਰ ਜਲੰਧਰ ਹਾਜ਼ਰ ਸਨ।
Advertisement
Advertisement
×

