DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਦਸਮੇਸ਼ ਇੰਸਟੀਚਿਊਟ ਵਿੱਚ ਸਮਾਗਮ
  • fb
  • twitter
  • whatsapp
  • whatsapp
featured-img featured-img
ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ ਡੀਸੀ ਆਸ਼ਿਕਾ ਜੈਨ। -ਫੋਟੋ: ਹਰਪ੍ਰੀਤ ਕੌਰ
Advertisement
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਸਮੇਸ਼ ਇੰਸਟੀਚਿਊਟ ਆਫ਼ ਸਕਿੱਲ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਕਰਵਾਏ ਪਹਿਲੇ ਸਰਟੀਫਿਕੇਟ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਬੇਹੱਦ ਜ਼ਰੂਰੀ ਹੈ, ਕਿਉਂਕਿ ਤਕਨੀਕੀ ਅਤੇ ਕਿਸੇ ਵਿਸ਼ੇਸ਼ ਕਿੱਤੇ ਵਿੱਚ ਮੁਹਾਰਤ ਵਾਲੀ ਸਿੱਖਿਆ ਹੀ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕਰਦਿਆਂ ਬੱਚਿਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸਮੇਸ਼ ਫਾਊਂਡੇਸ਼ਨ ਵੱਲੋਂ ਸਮਾਜ ਦੇ ਹਰ ਵਰਗ ਦੇ ਬੱਚੇ-ਬੱਚੀਆਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ। ਇਸ ਮੌਕੇ ਡਾਇਰੈਕਟਰ ਬਲਜਿੰਦਰ ਸਿੰਘ, ਫ਼ਾਊਂਡਰ ਡਾਇਰੈਕਟਰ ਗੁਰਜੀਤ ਸਿੰਘ ਅਤੇ ਸਿਮਰਨ ਸਿੰਘ ਬਸਰਾ ਵੀ ਮੌਜੂਦ ਸਨ।ਸਟੇਟ ਐਵਾਰਡੀ ਅੰਤਰਰਾਸ਼ਟਰੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿੰਦਿਆਂ ਨਰੋਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਨੇ ਵੀ ਵਿਦਿਆਰਥੀਆਂ ਨੂੰ ਉੱਚੇ ਅਤੇ ਸੁੱਚੇ ਆਦਰਸ਼ਾਂ ਵੱਲ ਤੁਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਸ਼ਾਲ ਸ਼ਰਮਾ ਅਤੇ ਨਿਰਮਲਵੀਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Advertisement

Advertisement
×