DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੱਬੇਵਾਲ ਵੱਲੋਂ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ

ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਥੇ 9.45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾ ਦੇ ਨਿਰਮਾਣ ਕੰਮ ਸ਼ੁਰੂ ਕਰਵਾਏ। ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਦੋਵਾਂ ਗ੍ਰਾਮੀਣ ਸੜਕਾਂ ਦੇ ਨਿਰਮਾਣ ਕੰਮ ’ਤੇ 9.45 ਕਰੋੜ ਰੁਪਏ...

  • fb
  • twitter
  • whatsapp
  • whatsapp
featured-img featured-img
ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ। -ਫੋਟੋ: ਚਾਨਾ
Advertisement

ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਥੇ 9.45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾ ਦੇ ਨਿਰਮਾਣ ਕੰਮ ਸ਼ੁਰੂ ਕਰਵਾਏ। ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਦੋਵਾਂ ਗ੍ਰਾਮੀਣ ਸੜਕਾਂ ਦੇ ਨਿਰਮਾਣ ਕੰਮ ’ਤੇ 9.45 ਕਰੋੜ ਰੁਪਏ ਖਰਚ ਹੋਣਗੇ ਤੇ ਇਨ੍ਹਾਂ ਸੜਕਾਂ ਦਾ ਕੰਮ ਸ਼ੁਰੂ ਕਰਕੇ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੀ ਸੜਕ ਪਿੰਡ ਮੌਲੀ ਤੋਂ ਪੰਡਵਾ ਤੇ ਜਗਤਪੁਰ ਜੱਟਾ ਹੁੰਦੀ ਹੋਈ ਫਗਵਾੜਾ-ਨਕੋਦਰ ਰੋਡ ਨਾਲ ਮਿਲੇਗੀ। ਸੰਤ ਮਹਾਪੁਰਸ਼ਾਂ ਦੀ ਮੰਗ ’ਤੇ ਬਣ ਰਹੀ ਇਸ ਸੜਕ ਦਾ ਨਾਂ ‘ਸੰਤ ਦਲੇਰ ਸਿੰਘ ਮਾਰਗ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 9.30 ਕਿਲੋਮੀਟਰ ਹੈ ਤੇ ਸੜਕ ਦੀ ਚੌੜਾਈ 18 ਫੁੱਟ ਰਹੇਗੀ। ਇਸ ਸੜਕ ਦੇ ਨਿਰਮਾਣ ’ਤੇ ਲਗਪਗ 4 ਕਰੋੜ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੂਸਰੀ ਗ੍ਰਾਮੀਣ ਸੜਕ ਪਿੰਡ ਪੰਡਵਾਂ ਤੋਂ ਘੁੜਕਾ ਹੁੰਦੀ ਹੋਈ ਜ਼ਿਲ੍ਹਾ ਜਲੰਧਰ ’ਚ ਪੈਂਦੇ ਰੁੜਕਾ ਕਲਾਂ ਤੱਕ ਬਣੇਗੀ। ਇਸ ਸੜਕ ਦੀ ਲੰਬਾਈ 7 ਕਿਲੋਮੀਟਰ ਹੈ ਤੇ ਚੌੜਾਈ 18 ਫੁੱਟ ਹੋਵੇਗੀ। ਇਸ ਸੜਕ ਦੇ ਨਿਰਮਾਣ ’ਤੇ 5 ਕਰੋੜ 30 ਲੱਖ ਰੁਪਏ ਖਰਚ ਹੋਣਗੇ। ਡਾ. ਚੱਬੇਵਾਲ ਨੇ ਦੱਸਿਆ ਕਿ ਪੇਂਡੂ ਖੇਤਰਾਂ ’ਚ ਪਹਿਲਾ 10 ਫੁੱਟ ਚੌੜੀਆਂ ਸੜਕਾ ਬਣੀਆਂ ਹੋਈਆਂ ਹਨ ਤੇ ਪਹਿਲੀ ਵਾਰ 10 ਫੁੱਟ ਦੀ ਥਾਂ 18 ਫੁੱਟ ਸੜਕਾ ਨੂੰ ਚੌੜਾ ਬਣਵਾਇਆ ਜਾ ਰਿਹਾ ਹੈ।

ਵਿਧਾਇਕਾ ਨੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜ਼ਰੂਰ ਬਣਾ ਲੈਣ।

ਮੰਤਰੀ ਵੱਲੋਂ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Advertisement

ਜਲੰਧਰ (ਪੱਤਰ ਪ੍ਰੇਰਕ): ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਗੁਲਾਬ ਦੇਵੀ ਰੋਡ ’ਤੇ ਨਹਿਰ ’ਤੇ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 2 ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਪੁਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਮੰਗ ਪੂਰੀ ਹੋਵੇਗੀ। ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਦਿੱਖ ਨੂੰ ਹੋਰ ਸੰਵਾਰਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਕੌਂਸਲਰ ਗੁਰਜੀਤ ਸਿੰਘ ਘੁੰਮਣ, ਜਤਿੰਦਰ ਜੀਂਦ, ਆਸ਼ਾ ਰਾਣੀ ਸਮਰਾਏ, ਜਗਦੀਸ਼ ਰਾਮ ਸਮਰਾਏ, ਸੌਰਭ ਸੇਠ, ਨਰਿੰਦਰ ਸਿੰਘ, ਸੁੱਚਾ ਸਿੰਘ, ਸਰਵਣ ਸਿੰਘ, ਰਮੇਸ਼ ਪੁਰੀ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ ਅਤੇ ਗਗਨ ਅਰੋੜਾ ਮੌਜੂਦ ਸਨ।

Advertisement

Advertisement
×