ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਾਣੀ ਵਿੱਚ ਘਿਰੇ ਪਿੰਡ ਹਰਦਾਨ ਦੇ ਵਸਨੀਕਾਂ ਤੱਕ ਪਹੁੰਚ ਕੀਤੀ ਗਈ। ਚੇਅਰਮੈਨ ਬਹਿਲ ਆਪਣੇ ਸਾਥੀਆਂ ਨਾਲ ਕਿਸ਼ਤੀ ਵਿੱਚ ਪਿੰਡ ਹਰਦਾਨ ਪਹੁੰਚੇ। ਉਨ੍ਹਾਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡੀ। ਇਸ ਮੌਕੇ ਪਿੰਡ ਦੀ ਬਜ਼ੁਰਗ ਔਰਤ ਨੂੰ ਬਿਮਾਰ ਹੋਣ ਕਾਰਨ ਕਿਸ਼ਤੀ ਰਾਹੀਂ ਬਾਹਰ ਲਿਆ ਕੇ ਐਂਬੂਲੈਂਸ ਬੁਲਾ ਕੇ ਹਸਪਤਾਲ ਭੇਜਿਆ। ਇਸ ਤੋਂ ਬਾਅਦ ਸ੍ਰੀ ਬਹਿਲ ਨੇ ਲੋਲੇ ਨੰਗਲ (ਨੰਗਲ ਬ੍ਰਾਹਮਣਾਂ), ਮੁਕੰਦਪੁਰ ਅਤੇ ਨਾਲ ਲੱਗਦੇ ਪਿੰਡਾਂ ਦੇ ਡੇਰਿਆਂ ਤੱਕ ਹੜ੍ਹ ਵਿੱਚ ਫਸੇ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਨਿੱਜੀ ਤੌਰ `ਤੇ ਵੀ ਆਪਣੇ ਵੱਲੋਂ ਹੜ੍ਹ ਪ੍ਰਭਾਵਿਤ ਤੱਕ ਹਰ ਸੰਭਵ ਸਹਾਇਤਾ ਪਹੁੰਚਣ ਲਈ ਯਤਨ ਕਰ ਰਹੇ ਹਨ।