ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੇਅਰਮੈਨ ਬਹਿਲ ਨੇ ਹੜ੍ਹ ਪੀੜਤਾਂ ਤੱਕ ਰਾਸ਼ਨ ਪਹੁੰਚਾਇਆ

ਬਿਮਾਰ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ
ਬਿਮਾਰ ਔਰਤ ਨੂੰ ਕਿਸ਼ਤੀ ਰਾਹੀਂ ਸੁਰੱਖਿਆਤ ਥਾਂ ਲਿਜਾਂਦੇ ਹੋਏ ਰਮਨ ਬਹਿਲ।
Advertisement

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਾਣੀ ਵਿੱਚ ਘਿਰੇ ਪਿੰਡ ਹਰਦਾਨ ਦੇ ਵਸਨੀਕਾਂ ਤੱਕ ਪਹੁੰਚ ਕੀਤੀ ਗਈ। ਚੇਅਰਮੈਨ ਬਹਿਲ ਆਪਣੇ ਸਾਥੀਆਂ ਨਾਲ ਕਿਸ਼ਤੀ ਵਿੱਚ ਪਿੰਡ ਹਰਦਾਨ ਪਹੁੰਚੇ। ਉਨ੍ਹਾਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡੀ। ਇਸ ਮੌਕੇ ਪਿੰਡ ਦੀ ਬਜ਼ੁਰਗ ਔਰਤ ਨੂੰ ਬਿਮਾਰ ਹੋਣ ਕਾਰਨ ਕਿਸ਼ਤੀ ਰਾਹੀਂ ਬਾਹਰ ਲਿਆ ਕੇ ਐਂਬੂਲੈਂਸ ਬੁਲਾ ਕੇ ਹਸਪਤਾਲ ਭੇਜਿਆ। ਇਸ ਤੋਂ ਬਾਅਦ ਸ੍ਰੀ ਬਹਿਲ ਨੇ ਲੋਲੇ ਨੰਗਲ (ਨੰਗਲ ਬ੍ਰਾਹਮਣਾਂ), ਮੁਕੰਦਪੁਰ ਅਤੇ ਨਾਲ ਲੱਗਦੇ ਪਿੰਡਾਂ ਦੇ ਡੇਰਿਆਂ ਤੱਕ ਹੜ੍ਹ ਵਿੱਚ ਫਸੇ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਨਿੱਜੀ ਤੌਰ `ਤੇ ਵੀ ਆਪਣੇ ਵੱਲੋਂ ਹੜ੍ਹ ਪ੍ਰਭਾਵਿਤ ਤੱਕ ਹਰ ਸੰਭਵ ਸਹਾਇਤਾ ਪਹੁੰਚਣ ਲਈ ਯਤਨ ਕਰ ਰਹੇ ਹਨ।

Advertisement

Advertisement
Show comments