DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੇਅਰਮੈਨ ਰਿੰਟੂ ਨੇ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਇਆ

ਅੰਮ੍ਰਿਤਸਰ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ‘ਆਪ’ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਹਲਕੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਤੁੰਗ ਬਾਲਾ, ਸ਼ਿਵਪੁਰੀ, ਪ੍ਰੇਮ ਨਗਰ ਅਤੇ ਕਬੀਰ ਮੁਹੱਲਾ ਵਿੱਚ ਲਿੰਕ ਸੜਕਾਂ...

  • fb
  • twitter
  • whatsapp
  • whatsapp
featured-img featured-img
ਚੇਅਰਮੈਨ ਕਰਮਜੀਤ ਸਿੰਘ ਰਿੰਟੂ ਸੜਕ ਨਿਰਮਾਣ ਸ਼ੁਰੂ ਕਰਵਾਉਂਦੇ ਹੋਏ।
Advertisement

ਅੰਮ੍ਰਿਤਸਰ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ‘ਆਪ’ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਹਲਕੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਤੁੰਗ ਬਾਲਾ, ਸ਼ਿਵਪੁਰੀ, ਪ੍ਰੇਮ ਨਗਰ ਅਤੇ ਕਬੀਰ ਮੁਹੱਲਾ ਵਿੱਚ ਲਿੰਕ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਦੀ ਵਰਤੋਂ ਕਰ ਕੇ ਸੜਕਾਂ ਬਣਾਉਣ ਦਾ ਕੰਮ ਨਿਰਵਿਘਨ ਜਾਰੀ ਰਹੇਗਾ।

ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਉਹ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੋਜ਼ਾਨਾ ਮਿਲਦੇ ਹਨ ਅਤੇ ਮੁਸ਼ਕਲਾਂ ਦਾ ਹੱਲ ਇਕੱਠੇ ਕੀਤਾ ਜਾ ਰਿਹਾ ਹੈ। ਵਿਕਾਸ ਕਾਰਜਾਂ ਦੇ ਮਾਮਲੇ ’ਚ ਉਤਰੀ ਹਲਕੇ ਦਾ ਕੋਈ ਵੀ ਖੇਤਰ ਅਧੂਰਾ ਨਹੀਂ ਛੱਡਿਆ ਜਾਵੇਗਾ। ਸ੍ਰੀ ਰਿੰਟੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

Advertisement

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ ਅਤੇ ਸਾਰੇ ਖੇਤਰਾਂ ਦੇ ਪਤਵੰਤੇ ਮੌਜੂਦ ਸਨ।

Advertisement

Advertisement
×