ਬਲਵਿੰਦਰ ਸਿੰਘ ਭੰਗੂ
ਭੋਗਪੁਰ, 12 ਜੁਲਾਈ
‘ਆਪ ਦੀ ਸਰਕਾਰ ਆਪ ਦੇ ਦਰਬਾਰ’ ਤਹਿਤ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਪ੍ਰੀਤੀ ਪੈਲੇਸ ਵਿੱਚ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਚੇਅਰਮੈਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ‘ਆਪ’ ਦੇ ਸਥਾਨਕ ਅਹੁਦੇਦਾਰਾਂ ਮਾਰਕੀਟ ਕਮੇਟੀ ਭੋਗਪੁਰ ਦੇ ਚੇਅਰਮੈਨ ਬਰਕਤ ਰਾਮ, ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਰਾਜ ਕੁਮਾਰ ਰਾਜਾ, ਸੰਗਠਨ ਇੰਚਾਰਜ ਪਰਮਜੀਤ ਸਿੰਘ ਪੰਮਾ, ਦਲਜੀਤ ਸਿੰਘ ਨਸ਼ਿਆਂ ਵਿਰੁੱਧ ਕੋਆਰਡੀਨੇਟਰ ਥਾਣਾ ਭੋਗਪੁਰ ਦੇ ਮੁਖੀ ਇੰਸਪੈਕਟਰ ਰਵਿੰਦਰਪਾਲ ਸਿੰਘ ਅਤੇ ‘ਆਪ’ ਦੇ ਬਲਾਕ ਪ੍ਰਧਾਨਾਂ ਦੀਆਂ ਟੀਮ ਨਾਲ ਬਿਜਲੀ ਵਿਭਾਗ ਨਾਲ ਸਬੰਧਤ 155 ਲੋਕਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਦਾ ਮੌਕੇ ’ਤੇ ਹੀ ਨਿਬੇੜਾ ਕਰਾਇਆ ਅਤੇ ਕੁਝ ਲੋਕਾਂ ਦੀਆਂ ਸ਼ਿਕਾਇਤਾਂ ਨਿਪਟਾਰਾ 15 ਦਿਨਾਂ ਦੇ ਅੰਦਰ ਅੰਦਰ ਕਰਨ ਦਾ ਬਿਜਲੀ ਅਧਿਕਾਰੀਆਂ ਨੂੰ ਹੱਲ ਕਰਨ ਦਾ ਹੁਕਮ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਸੰਗਤ ਦਰਸ਼ਨ’ ਕੀਤੇ ਜਾਣਗੇ ।