ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਮਈ
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਗਰ ਕੌਂਸਲਾਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਖੇਤਰਾਂ ਵਿੱਚ ਸਫਾਈ ਕਰਮਚਾਰੀਆਂ ਦੀ ਭਰਤੀ ਕਰਨ ਲਈ ਕਿਹਾ ਤਾਂ ਜੋ ਸਫਾਈ ਕਰਮਚਾਰੀਆਂ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨਗਰ ਕੌਂਸਲਾਂ ਨੂੰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਕਮਿਸ਼ਨ ਨੂੰ ਇਸ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ। ਨਗਰ ਕੌਂਸਲਾਂ, ਸਿਹਤ, ਸਿੱਖਿਆ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਫਾਈ ਸੇਵਕਾਂ ਨੂੰ ਦਰਪੇਸ਼ ਮੁਸਕਲਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੀਆਂ 12 ਨਗਰ ਕੌਂਸਲਾਂ ਸਫਾਈ ਸੇਵਕਾਂ ਦੀ ਭਰਤੀ ਕਰਨ ਲਈ 45 ਦਿਨਾਂ ਦਾ ਸਮਾਂ ਦਿੱਤਾ।