ਚੱਕਾ ਜਾਮ ਅੱਜ
ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਪ੍ਰਧਾਨ ਰਮਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਸੀ। ਕਮੇਟੀ ਨੂੰ ਇਕ ਮਹੀਨੇ...
Advertisement
ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਪ੍ਰਧਾਨ ਰਮਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਸੀ। ਕਮੇਟੀ ਨੂੰ ਇਕ ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਲਈ ਕਿਹਾ ਗਿਆ ਸੀ ਪਰ ਅੱਜ ਇਕ ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਤੇ ਮੰਗਾਂ ਜਿਉਂ ਦੀਆਂ ਤਿਉਂ ਹਨ। ਸੂਬਾਈ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਵਿਭਾਗਾਂ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਈਆਂ ਜਾ ਰਹੀਆਂ ਹਨ ਜੋ ਵੱਡੇ ਟਰਾਂਸਪੋਰਟ ਮਾਫੀਆ ਨੂੰ ਖੁੱਲ ਦੇਣ ਵਾਲੀ ਗੱਲ ਹੈ। ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਨੂਰ ਤੇ ਹੋਰ ਆਗੂਆਂ ਨੇ ਐਲਾਨ ਕੀਤਾ ਕਿ 29 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਦੇ ਵਿਰੋਧ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
Advertisement
Advertisement