ਹੁਸ਼ਿਆਰਪੁਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐੱਲਡੀ ਮਿੱਤਲ ਦੀ ਪਤਨੀ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ। ਸ੍ਰੀਮਤੀ ਰਾਜ ਰਾਣੀ ਦਾ ਕੁੱਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਸੁੰਦਰ ਸ਼ਾਮ ਅਰੋੜਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਨੰਦਾ, ਲਵਲੀ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ, ਡੀਸੀ ਅਪਨੀਤ ਰਿਆਤ ਅਤੇ ਜ਼ਿਲ੍ਹਾ ਪੁਲੀਸ ਮੁਖੀ ਕੁਲਵੰਤ ਸਿੰਘ ਹੀਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ