ਚੌਧਰੀ ਮੰਗੂਪੁਰ ਨੇ ਹਲਕੇ ਦਾ ਵਿਕਾਸ ਕਰਵਾਇਆ: ਤਿਵਾੜੀ

ਚੌਧਰੀ ਮੰਗੂਪੁਰ ਨੇ ਹਲਕੇ ਦਾ ਵਿਕਾਸ ਕਰਵਾਇਆ: ਤਿਵਾੜੀ

ਸੰਸਦ ਮੈਂਬਰ ਮਨੀਸ਼ ਤਿਵਾੜੀ ਪਾਰਟੀ ਵਰਕਰਾਂ ਨੂੰ ਮਿਲਦੇ ਹੋਏ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 21 ਜਨਵਰੀ

ਕਾਂਗਰਸ ਪਾਰਟੀ ਦੇ ਬਲਾਚੌਰ ਹਲਕੇ ਤੋਂ ਉਮੀਦਵਾਰ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਚੋਣ ਮੁਹਿੰਮ ਜ਼ੋਰਾਂ ’ਤੇ ਵਿੱਢੀ ਹੋਈ ਹੈ। ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਹਿੱਤ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਬਲਾਚੌਰ ਹਲਕੇ ਦੇ ਪਿੰਡਾਂ ਖੰਡੂਪੁਰ ਅਤੇ ਕੌਲਗੜ੍ਹ ਵਿਖੇ ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਇਸ ਮੌਕੇ ਮਨੀਸ਼ ਤਿਵਾੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਇਲਾਕੇ ਦੇ ਦੋ ਨੌਜਵਾਨਾਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਦਿਲਾਉਣ ਹਿਤ ਖੇਤੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਕਾਲਜ ਦੀ ਸਥਾਪਨਾ ਕਰਵਾ ਕੇ ਗਰੈਜੂਏਸ਼ਨ ਪੱਧਰੀ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਅਤੇ ਸਾਹਿਬਾ ਵਿਖੇ ਆਈਟੀਆਈ ਦੀ ਸਥਾਪਨਾ ਕਰਵਾਉਣਾ, ਪੂਰੇ ਹਲਕੇ ’ਚ ਸੜਕਾਂ ਦਾ ਜਾਲ ਵਿਛਾਉਣਾ ਆਦਿ ਵਿਕਾਸ ਦੇ ਅਨੇਕਾਂ ਕੰਮ ਸ਼ਾਮਲ ਹਨ। ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੂੰ ਇੱਕ ਵਾਰ ਫਿਰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ। ਇਸ ਮੌਕੇ ਪਵਨ ਦੀਵਾਨ, ਤਰਸੇਮ ਲਾਲ ਚੰਦਿਆਣੀ, ਰਾਜਿੰਦਰ ਸਿੰਘ ਸ਼ਿੰਦੀ, ਗਿਆਨ ਸਿੰਘ ਕਾਨੂੰਗੋ ਅਤੇ ਧਰਮ ਪਾਲ ਚੇਅਰਮੈਨ ਆਦਿ ਪਤਵੰਤੇ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All