ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਲ ਭਿਖਿਆ ਰੋਕੂ ਟਾਸਕ ਫੋਰਸ ਵੱਲੋਂ ਚੈਕਿੰਗ

ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫ਼ੋਰਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਨਵੀਂ ਸਬਜ਼ੀ ਮੰਡੀ, ਕੰਦੀ ਸਵੀਟ ਸ਼ਾਪ, ਬੰਗਾਲੀ ਸਵੀਟ ਸ਼ਾਪ, ਫ਼ਗਵਾੜਾ ਚੌਕ, ਪ੍ਰਭਾਤ ਚੌਕ, ਸ਼ਿਮਲਾ ਪਹਾੜੀ ਚੌਕ, ਹਨੂਮਾਨ ਮੰਦਰ, ਸ਼ਨੀ ਮੰਦਰ, ਭੰਗੀ ਚੋਅ ਆਦਿ...
Advertisement

ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫ਼ੋਰਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਨਵੀਂ ਸਬਜ਼ੀ ਮੰਡੀ, ਕੰਦੀ ਸਵੀਟ ਸ਼ਾਪ, ਬੰਗਾਲੀ ਸਵੀਟ ਸ਼ਾਪ, ਫ਼ਗਵਾੜਾ ਚੌਕ, ਪ੍ਰਭਾਤ ਚੌਕ, ਸ਼ਿਮਲਾ ਪਹਾੜੀ ਚੌਕ, ਹਨੂਮਾਨ ਮੰਦਰ, ਸ਼ਨੀ ਮੰਦਰ, ਭੰਗੀ ਚੋਅ ਆਦਿ ਵਿਖੇ ਛਾਪੇ ਮਾਰੇ ਗਏ। ਇਸ ਦੌਰਾਨ ਚਾਰ ਬੱਚੇ ਬਾਲ ਭਿਖਿਆ ਤੋਂ ਮੁਕਤ ਕਰਵਾਏ ਗਏ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ। ਬਾਲ ਭਲਾਈ ਕਮੇਟੀ ਵਲੋਂ ਇਨ੍ਹਾਂ ਬੱਚਿਆਂ ਦੀ ਕੌਸਲਿੰਗ ਕੀਤੀ ਗਈ ਅਤੇ ਬੱਚਿਆਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਫ਼ੈਸਲਾ ਲਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਮਿਲਦਾ ਹੈ ਤਾਂ ਉਸ ਦੀ ਸੂਚਨਾ ਬਾਲ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾਵੇ ਤਾਂ ਜੋ ਬੱਚੇ ਦੀ ਜ਼ਿੰਦਗੀ ਬਦਲ ਸਕੇ। ਉਨ੍ਹਾਂ ਦੱਸਿਆ ਕਿ 18 ਸਾਲ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਜਾਂ ਬਾਲ ਹੈਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਮੋਹਿਤ, ਸਿਟੀ ਥਾਣਾ ਤੋਂ ਐਸ.ਐਚ.ਓ ਕਿਰਨ ਸਿੰਘ, ਕੌਂਸਲਰ ਕੁਲਦੀਪ ਸਿੰਘ, ਡਾ. ਸ਼ਾਲਿਨੀ, ਅਮਿਤ ਕੁਮਾਰ ਆਦਿ ਮੌਜੂਦ ਸਨ।

Advertisement
Advertisement