ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ

ਹੁਸ਼ਿਆਰਪੁਰ: ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪਿੰਡ ਬਾਗਪੁਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦੇ ਰਿਕਾਰਡ, ਦਵਾਈਆਂ ਦੇ ਸਟਾਕ...
ਸਟਾਫ਼ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ। -ਫੋਟੋ-ਹਰਪ੍ਰੀਤ ਕੌਰ
Advertisement

ਹੁਸ਼ਿਆਰਪੁਰ: ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪਿੰਡ ਬਾਗਪੁਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦੇ ਰਿਕਾਰਡ, ਦਵਾਈਆਂ ਦੇ ਸਟਾਕ ਅਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਲੀਨਿਕ ਦੇ ਸਟਾਫ਼ ਨੂੰ ਕੰਮਕਾਜ ਅਤੇ ਮਰੀਜ਼ਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਲਈ ਕਿਹਾ। ਉਨ੍ਹਾਂ ਨੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। -ਪੱਤਰ ਪ੍ਰੇਰਕ

Advertisement
Advertisement
Tags :
ਆਦਮੀਸਰਜਨਸਿਵਲਕਲੀਨਿਕਚੈਕਿੰਗਵੱਲੋਂ