DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੀ ਚੈਕਿੰਗ

ਨੀਲਾ ਤਾਰਾ ਸਾਕਾ ਦੀ ਬਰਸੀ ਦੇ ਮੱਦੇਨਜ਼ਰ ਪੁਲੀਸ ਚੌਕਸ

  • fb
  • twitter
  • whatsapp
  • whatsapp
featured-img featured-img
ਫਗਵਾੜਾ ਰੇਲਵੇ ਸਟੇਸ਼ਨ ਦੀ ਚੈਕਿੰਗ ਕਰਨ ਮੌਕੇ ਐੱਸ ਐੱਸ ਪੀ ਗੌਰਵ ਤੂਰਾ, ਐੱਸ ਪੀ ਮਾਧਵੀ ਸ਼ਰਮਾ।
Advertisement

ਨੀਲਾ ਤਾਰਾ ਸਾਕਾ ਦੀ ਬਰਸੀ ਦੇ ਮੱਦੇਨਜ਼ਰ ਪੁਲੀਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੌਕੇ ਐੱਸ ਐੱਸ ਪੀ ਗੌਰਵ ਤੂਰਾ ਨੇ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅੱਜ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ। ਫਲੈਗ ਮਾਰਚ ਤੇ ਏਰੀਆ ਡੋਮੀਨੇਸ਼ਨ, ਨਾਕਾਬੰਦੀ ਤੇ ਵਪਾਰਕ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਾਹਨਾ ਦੀ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਐੱਸ ਐੱਸ ਪੀ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿੱਚ ਆੜ੍ਹਤੀਆਂ, ਕਿਸਾਨਾਂ, ਵਪਾਰੀਆਂ, ਟਰੇਡ ਯੂਨੀਅਨਾਂ ਅਤੇ ਮਾਰਕੀਟ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਮੌਜੂਦਾ ਸੁਰੱਖਿਆ ਹਾਲਾਤ ’ਤੇ ਚਰਚਾ ਕਰਦਿਆਂ ਸਮਾਜ ਦੇ ਹਰ ਵਰਗ ਨੂੰ ਅਮਨ ਅਤੇ ਭਾਈਚਾਰਾ ਬਣਾਈ ਰੱਖਣ ਲਈ ਪੁਲੀਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ, ਗਤੀਵਿਧੀ ਜਾਂ ਵਸਤੂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲੀਸ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

Advertisement

Advertisement
Advertisement
×