ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਦਵਾਈਆਂ ਦੀ ਥੋਕ ਮਾਰਕਿਟ ਵਿੱਚ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਟੀਮ ਵਿਚ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ, ਇਸ਼ਾਨ ਬਾਂਸਲ ਅਤੇ ਟੀਮ ਮੈਂਬਰ ਰਵਿੰਦਰਜੀਤ ਸਿੰਘ ਸ਼ਾਮਲ ਸਨ।...
Advertisement
ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਦਵਾਈਆਂ ਦੀ ਥੋਕ ਮਾਰਕਿਟ ਵਿੱਚ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਟੀਮ ਵਿਚ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ, ਇਸ਼ਾਨ ਬਾਂਸਲ ਅਤੇ ਟੀਮ ਮੈਂਬਰ ਰਵਿੰਦਰਜੀਤ ਸਿੰਘ ਸ਼ਾਮਲ ਸਨ। ਡਾ. ਭਾਟੀਆ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕੁੱਝ ਕੰਪਨੀਆਂ ਵੱਲੋਂ ‘ਰੇਡੀ-ਟੂ-ਸਰਵ’ ਜੂਸ ਨੂੰ ਰੀਹਾਈਡਰੇਸ਼ਨ ਡ੍ਰਿੰਕ ਜਾਂ ਇਲੈੱਕਟਰੋਲਾਈਟ ਡਰਿੰਕ ਦੇ ਨਾਂ ’ਤੇ ਵੇਚਿਆ ਜਾ ਰਿਹਾ ਹੈ ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਪਨੀ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ।
Advertisement
Advertisement
