ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 9 ਜੂਨ
ਇਥੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਵੱਲੋਂ ਬਲਾਕ ਆਦਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਡੈਂਟਲ ਅਫਸਰ ਡਾ. ਬਲਜੀਤ ਕੌਰ ਰੂਬੀ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਵੀ ਮੌਜੂਦ ਸਨ। ਡਾ. ਰਮਨ ਗੁਪਤਾ ਵੱਲੋਂ ਸੀਐੱਚਸੀ ਆਦਮਪੁਰ, ਹੈਲਥ ਵੈੱਲਨੈੱਸ ਸੈਂਟਰਜ ਜੰਡੂ ਸਿੰਘਾ, ਮਦਾਰ, ਧੋਗੜੀ, ਚੂਹੜਵਾਲੀ, ਕਡਿਆਣਾ ਅਤੇ ਚੂਮੋ ਦੀ ਚੈਕਿੰਗ ਕੀਤੀ ਗਈ। ਹੈਲਥ ਵੈੱਲਨੈੱਸ ਸੈਂਟਰਾਂ ਵਿੱਚ ਹਾਜ਼ਰੀ ਰਜਿਸਟਰ, ਆਰਸੀਐੱਚ ਰਜਿਸਟਰ ਚੈੱਕ ਕਰਨ ਦੇ ਨਾਲ-ਨਾਲ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ, ਰੂਟੀਨ ਓਪੀਡੀ, ਜ਼ੱਚਾ-ਬੱਚਾ ਸੇਵਾਵਾਂ ਆਦਿ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ ਨੇ ਹੈਲਥ ਵੈਲਨੈਸ ਸੈਂਟਰਾਂ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਡਿਊਟੀ ’ਤੇ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ, ਸੈਂਟਰਾਂ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ।