ਮੈਡੀਕਲ ਸਟੋਰਾਂ ਦੀ ਚੈਕਿੰਗ
ਫਗਵਾੜਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਰੰਭੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਪੂਰਥਲਾ ਦੀ ਡਰੱਗ ਇੰਸਪੈਕਟਰ ਅਨੁਪਮ ਕਾਲੀਆ ਨੇ ਐਸ.ਐਚ.ਓ ਸਿਟੀ ਅਮਨਦੀਪ ਨਾਹਰ ਦੀ ਟੀਮ ਨੂੰ ਨਾਲ ਲੈ ਕੇ ਚਾਰ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਿੱਥੋਂ ਕੋਈ ਵੀ ਨਸ਼ੀਲੀ ਦਵਾਈ...
Advertisement
ਫਗਵਾੜਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਰੰਭੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਪੂਰਥਲਾ ਦੀ ਡਰੱਗ ਇੰਸਪੈਕਟਰ ਅਨੁਪਮ ਕਾਲੀਆ ਨੇ ਐਸ.ਐਚ.ਓ ਸਿਟੀ ਅਮਨਦੀਪ ਨਾਹਰ ਦੀ ਟੀਮ ਨੂੰ ਨਾਲ ਲੈ ਕੇ ਚਾਰ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਿੱਥੋਂ ਕੋਈ ਵੀ ਨਸ਼ੀਲੀ ਦਵਾਈ ਬਰਾਮਦ ਨਹੀਂ ਹੋਈ। ਅੱਜ ਟੀਮ ਵੱਲੋਂ ਉਂਕਾਰ ਨਗਰ, ਛੱਜ ਕਾਲੋਨੀ, ਬੰਗਾ ਰੋਡ ਤੇ ਜੀ.ਟੀ. ਰੋਡ ’ਤੇ ਸਥਿਤ ਇੱਕ ਦਵਾਈਆਂ ਦੀ ਦੁਕਾਨ ਦੀ ਚੈਕਿੰਗ ਕੀਤੀ ਗਈ ਹੈ। ਮੈਡਮ ਕਾਲੀਆ ਨੇ ਦੱਸਿਆ ਕਿ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਇਹ ਚੈਕਿੰਗ ਕੀਤੀ ਗਈ ਹੈ ਤੇ ਲਗਾਤਾਰ ਜਾਰੀ ਰਹੇਗੀ। -ਪੱਤਰ ਪ੍ਰੇਰਕ
Advertisement
Advertisement
×