ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਚੀਮਾ, ਅੰਬੀਆ ਤੋਹਫਾ, ਹਸਨ ਮੁੰਡਾ ਅਤੇ ਕਰਤਾਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ...
Advertisement
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਚੀਮਾ, ਅੰਬੀਆ ਤੋਹਫਾ, ਹਸਨ ਮੁੰਡਾ ਅਤੇ ਕਰਤਾਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਕਮਿਸ਼ਨ ਵੱਲੋਂ ਸਰਕਾਰੀ ਸਕੂਲ ਵਿਚ ਮਿਡ-ਡੇ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਜਾਂਚ ਕੀਤੀ ਗਈ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ, ਅੰਬੀਆ ਤੋਹਫਾ ਵਿੱਚ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦੀ ਗੁਣਵੱਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਆਂਗਣਵਾੜੀ ਕੇਂਦਰ ਹਸਨ ਮੁੰਡਾ ਵਿਖੇ ਨਿਰੀਖਣ ਦੌਰਾਨ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਸਾਮਾਨ ਦੀ ਵੰਡ ’ਤੇ ਸੰਤੁਸ਼ਟੀ ਪ੍ਰਗਟ ਕੀਤੀ।
Advertisement
Advertisement
×

