ਪੱਤਰ ਪ੍ਰੇਰਕ
ਆਦਮਪੁਰ ਦੋਆਬਾ(ਜਲੰਧਰ), 19 ਅਕਤੂਬਰ
ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਵਸਤਾਂ (ਐਸ.ਯੂ.ਪੀ.) ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ/ਨਿਰਮਾਣ/ਵਰਤੋਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਨੇ ਬਾਜ਼ਾਰ ਵਿਚ 45 ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਰੇਹੜੀ ਨੂੰ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਅਤੇ 2 ਦੁਕਾਨਦਾਰਾਂ ਨੂੰ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਕਰਦਿਆਂ ਪਾਇਆ ਗਿਆ। ਚੈਕਿੰਗ ਦੌਰਾਨ 7.2 ਕਿਲੋਗ੍ਰਾਮ ਪਲਾਸਟਿਕ ਦੇ ਲਿਫਾਫੇ ਅਤੇ 13.300 ਕਿਲੋਗ੍ਰਾਮ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਵਸਤਾਂ ਜ਼ਬਤ ਕੀਤੀਆਂ ਗਈਆਂ ਦੇ ਇਨ੍ਹਾਂ ਚਲਾਨ ਕੱਟੇ ਗਏ ਅਤੇ 69,300 ਰੁਪਏ ਜੁਰਮਾਨਾ ਕੀਤਾ ਗਿਆ। ਇਸ ਮੌਕੇ ਰੇਹੜੀ ਵਾਲਿਆਂ ਤੇ ਦੁਕਾਨਦਾਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਨ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਗਈ।