ਦੋ ਸੰਵਿਧਾਨਾਂ ਦੇ ਮਾਮਲੇ ਵਿੱਚ ਚੀਮਾ ਅਦਾਲਤ ’ਚ ਪੇਸ਼

ਸ਼ਿਕਾਇਤਕਰਤਾ ਦੇ ਵਕੀਲਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਤੇ ਕੇਸ ਲਟਕਾਉਣ ਦਾ ਦੋਸ਼

ਦੋ ਸੰਵਿਧਾਨਾਂ ਦੇ ਮਾਮਲੇ ਵਿੱਚ ਚੀਮਾ ਅਦਾਲਤ ’ਚ ਪੇਸ਼

ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੇ ਵਧੀਕ ਚੀਫ਼ ਜੁਡਸ਼ੀਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਅੱਜ ਅਕਾਲੀ ਦਲ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਪੇਸ਼ ਹੋਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਡੇਰੀ ਉਮਰ ਕਾਰਨ ਨਿੱਜੀ ਪੇਸ਼ੀ ਤੋਂ ਛੋਟ ਮਿਲੀ ਹੋਈ ਹੈ ਜਦੋਂਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਕਾਲੀ ਦਲ ਵੱਲੋਂ ਸੀਨੀਅਰ ਵਕੀਲ ਐੱਸਐੱਸ ਕਲੇਰ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਰਾਹੀਂ ਅਦਾਲਤ ਵਿਚ ਸਵਾਲ ਉਠਾਇਆ ਗਿਆ ਕਿ ਮਾਮਲੇ ਦੀ ਸੁਣਵਾਈ ਹੁਸ਼ਿਆਰਪੁਰ ਅਦਾਲਤ ਦੇ ਅਧਿਕਾਰ ਖੇਤਰ ਵਿਚ ਕਿਵੇਂ ਆਉਂਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਅੰਮ੍ਰਿਤਸਰ ਤੇ ਚੰਡੀਗੜ੍ਹ ਵਿੱਚ ਹੈ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਨੇ ਕਿਹਾ ਕਿ ਇਸ ਕੇਸ ਵਿਚ ਟਰਾਇਲ ਚੱਲਣੇ ਸਨ ਅਤੇ ਅਹਿਮ ਗਵਾਹਾਂ ਦੀ ਗਵਾਹੀ ਹੋਣੀ ਸੀ। ਇਸ ਲਈ ਇਸ ਕੇਸ ਦੇ ਸਭ ਤੋਂ ਅਹਿਮ ਗਵਾਹ ਮਨਜੀਤ ਸਿੰਘ ਤਰਨ ਤਾਰਨੀ, ਤਤਕਾਲੀ ਸਕੱਤਰ ਅਤੇ ਖਜ਼ਾਨਚੀ ਸ਼੍ਰੋਮਣੀ ਅਕਾਲੀ ਦਲ, ਭਾਰਤੀ ਚੋਣ ਕਮਿਸ਼ਨ ਦਿੱਲੀ ਦਾ ਨੁਮਾਇੰਦਾ ਅਤੇ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਦਾ ਨੁਮਾਇੰਦਾ ਮੌਜੂਦ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਕੀਲਾਂ ਵੱਲੋਂ ਪੇਸ਼ ਕੀਤੀ ਦਰਖਾਸਤ ਕਾਰਨ ਟਰਾਇਲ ਨਹੀਂ ਚਲਾਏ ਜਾ ਸਕੇ। ਕੇਸ ਦੀ ਅਗਲੀ ਤਰੀਕ 12 ਜੁਲਾਈ ਤੈਅ ਕੀਤੀ ਗਈ ਹੈ। ਸ਼ਿਕਾਇਤਕਰਤਾ ਧਿਰ ਦੇ ਵਕੀਲਾਂ ਨੇ ਕਿਹਾ ਕਿ 12 ਸਾਲਾਂ ਬਾਅਦ ਹੁਣ ਜਦੋਂਕਿ ਇਹ ਕੇਸ ਅਹਿਮ ਪੜਾਅ ’ਤੇ ਪਹੁੰਚ ਚੁੱਕਿਆ ਹੈ ਤਾਂ ਅਕਾਲੀ ਦਲ ਵੱਲੋਂ ਇਹ ਮੁੱਦਾ ਉਠਾ ਕੇ ਕੇਸ ਨੂੰ ਲਟਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All