DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੀਮਾ ਵੱਲੋਂ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ...

  • fb
  • twitter
  • whatsapp
  • whatsapp
featured-img featured-img
ਜਲੰਧਰ ਵਿੱਚ ਭਗਵਾਨ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ’ਚ ਸ਼ਾਮਲ ਸ਼ਰਧਾਲੂੁ। -ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਸਿਟੀ ਵਾਲਮੀਕਿ ਸਭਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਅਖਤਿਆਰੀ ਫੰਡ ’ਚੋਂ 2.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੀ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਸਿਟੀ ਵਾਲਮੀਕਿ ਸਭਾ ਨੂੰ ਆਪਣੇ ਅਖ਼ਤਿਆਰੀ ਫੰਡ ’ਚੋਂ 3 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਪਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਅਖਤਿਆਰੀ ਫੰਡ ’ਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।

Advertisement
Advertisement
×