ਹੜ੍ਹ ਪੀੜਤਾਂ ਨੂੰ ਚੈੱਕ ਵੰਡੇ
ਸ਼੍ਰੋਮਣੀ ਕਮੇਟੀ ਵੱਲੋਂ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੇ ਗਏ ਇੱਕ ਲੱਖ ਰੁਪਏ ਦੇ ਚੈੱਕ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਨੇ ਇੱਕ ਸਾਦੇ ਸਮਾਗਮ ਦੌਰਾਨ ਪੀੜਤਾਂ ਨੂੰ ਦਿੱਤੇ। ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸ਼੍ਰੋਮਣੀ...
Advertisement
ਸ਼੍ਰੋਮਣੀ ਕਮੇਟੀ ਵੱਲੋਂ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੇ ਗਏ ਇੱਕ ਲੱਖ ਰੁਪਏ ਦੇ ਚੈੱਕ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਨੇ ਇੱਕ ਸਾਦੇ ਸਮਾਗਮ ਦੌਰਾਨ ਪੀੜਤਾਂ ਨੂੰ ਦਿੱਤੇ। ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਮੈਡੀਕਲ ਸਹੂਲਤਾਂ, ਗੁਰੂ ਘਰਾਂ ਦੀ ਮਰੰਮਤ, ਵਿਦਿਆਰਥੀਆਂ ਲਈ ਅਤੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 1 ਲੱਖ ਰੁਪਏ ਦੇ ਚੈੱਕ ਲੋੜਵੰਦਾਂ ਨੂੰ ਭੇਟ ਕੀਤੇ ਗਏ ਹਨ। ਇਸ ਮੌਕੇ ਵਿਕਰਮ ਸਿੰਘ ਚੱਕ ਅੱਲ੍ਹਾ ਬਖਸ਼, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ ਅਤੇ ਪ੍ਰਚਾਰਕ ਗਿਆਨੀ ਕਲਿਆਣ ਸਿੰਘ ਹਾਜ਼ਰ ਸਨ।
Advertisement