ਬਿਜਲੀ ਦੀ ਨਾਕਸ ਸਪਲਾਈ ਅਤੇ ਲੰਬੇ ਲੰਬੇ ਕੱਟਾਂ ਖ਼ਿਲਾਫ਼ ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਮੁਕੇਰੀਆਂ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਉਪਰੰਤ ਵਧੀਕ ਨਿਗਰਾਨ ਇੰਜਨੀਅਰ ਨੂੰ ਮੰਗ ਪੱਤਰ ਦੇ ਕੇ ਲੱਗ ਰਹੇ ਕੱਟਾਂ ’ਤੇ ਰੋਕ ਲਗਾਉਣ ਅਤੇ ਸਬਜ਼ੀ ਤੇ ਗੰਨੇ ਦੀ ਫਸਲ ਲਈ ਤੁਰੰਤ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਮੁਕੇਰੀਆਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਜੂਦਾ ਹਾਲਾਤ ਵਿੱਚ ਬਿਜਲੀ ਦੀ ਘੱਟ ਸਪਲਾਈ ਕਾਰਨ ਸਿੰਜਾਈ ਨਹੀਂ ਹੋ ਰਹੀ, ਜਿਸ ਨਾਲ ਗੰਨੇ ਦੀ ਫ਼ਸਲ ਸੁੱਕਣ ਲੱਗ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਨਿਯਮਿਤ ਅਤੇ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਰਕਾਰ ਅਤੇ ਪਾਵਰਕੌਮ ਨੂੰ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਨੂੰ ਜਲਦ ਠੀਕ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਵਧੀਕ ਨਿਗਰਾਨ ਇੰਜਨੀਅਰ ਗੁਰਪ੍ਰਤਾਪ ਸਿੰਘ ਨੂੰ ਦਿੱਤਾ ਗਿਆ, ਜਿਨ੍ਹਾਂ ਬਿਜਲੀ ਸਪਲਾਈ ਸੁਚਾਰੂ ਬਣਾਉਣ ਦਾ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ। ਇਸ ਮੌਕੇ ਬੇਅੰਤ ਸਿੰਘ ਰੰਧਾਵਾ, ਅਨਿਲ ਠਾਕੁਰ ਸਰਪੰਚ ਮਾਨਸਰ, ਕਿਸ਼ਨਪਾਲ ਸਿੰਘ ਬਿੱਟੂ ਸਨਿਆਲ, ਬਲਦੇਵ ਸਿੰਘ ਕੌਲਪੁਰ, ਸੁਸ਼ੀਲ ਕੁਮਾਰ, ਅਮਨ ਕੁਮਾਰ, ਰਾਜੇਸ਼ ਕੁਮਾਰ, ਮਨਜਿੰਦਰ ਸਿੰਘ, ਅਵਤਾਰ ਸਿੰਘ ਕੋਟਲੀ, ਬਲਬੀਰ ਸਿੰਘ ਟੀਟਾ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

