ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਨੇ ਭੀਖ ਮੰਗਦੇ ਤਿੰਨ ਬੱਚੇ ਛੁਡਾਏ

ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਿੱਚ ਕਿਊਰੋ...
Advertisement
ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਿੱਚ ਕਿਊਰੋ ਮਾਲ, ਨਿੱਕੂ ਪਾਰਕ, ਗੀਤਾ ਮੰਦਿਰ ਮਾਡਲ ਟਾਊਨ ਅਤੇ ਬੱਸ ਅੱਡੇ ’ਚ ਛਾਪਾ ਮਾਰਿਆ। ਇਸ ਦੌਰਾਨ ਕਿਊਰੋ ਮਾਲ ਇਲਾਕੇ ’ਚ ਭੀਖ ਮੰਗਦੇ ਤਿੰਨ ਬੱਚੇ ਛੁਡਾਏ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ 5-6 ਸਾਲ ਦੇ ਕਰੀਬ ਹੈ, ਜਿਨ੍ਹਾਂ ਵਿੱਚ 2 ਲੜਕੇ ਅਤੇ ਇਕ ਲੜਕੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮੈਡੀਕਲ ਕਰਵਾਉਣ ਉਪਰੰਤ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਤੋਂ ਬਾਅਦ ਨਾਰੀ ਨਿਕੇਤਨ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ।

 

Advertisement

 

 

Advertisement