ਹਾਦਸੇ ’ਚ ਬੱਚੇ ਦੀ ਮੌਤ
ਇੱਥੇ ਟਰੈਕਟਰ-ਟਰਾਲੀ ਚਾਲਕ ਨੇ ਮੋਟਰਸਾਈਕਲ ਫੇਟ ਮਾਰਨ ਦਿੱਤੀ ਇਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਸਿਟੀ ਪੁਲੀਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੰਨਾ ਨਾਥ ਪੁੱਤਰ...
Advertisement
ਇੱਥੇ ਟਰੈਕਟਰ-ਟਰਾਲੀ ਚਾਲਕ ਨੇ ਮੋਟਰਸਾਈਕਲ ਫੇਟ ਮਾਰਨ ਦਿੱਤੀ ਇਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਸਿਟੀ ਪੁਲੀਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੰਨਾ ਨਾਥ ਪੁੱਤਰ ਉਕਾਰ ਨਾਥ ਵਾਸੀ ਮੱਧ ਪ੍ਰਦੇਸ਼ ਹਾਲ ਵਾਸੀ ਜਮਾਲਪੁਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੱਚੇ ਰਨਵੀਰ ਨਾਲ ਮੋਟਰਸਾਈਕਲ ’ਤੇ ਫਗਵਾੜਾ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਉਹ ਜਦੋਂ ਬੱਸ ਅੱਡੇ ਦੇ ਸਾਹਮਣੇ ਪੁਲ ’ਤੇ ਪੁੱਜਿਆ ਤਾਂ ਪਿੱਛੇ ਤੋਂ ਅਣਪਛਾਤਾ ਟਰੈਕਟਰ-ਟਰਾਲੀ ਚਾਲਕ ਆਇਆ ਤੇ ਉਨ੍ਹਾਂ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਡਿੱਗ ਪਏ ਤੇ ਟਰੈਕਟਰ ਦਾ ਟਾਇਰ ਉਸ ਦੇ ਬੱਚੇ ਦੇ ਸਿਰ ਉੱਪਰੋਂ ਦੀ ਲੰਘਾ ਦਿੱਤਾ। ਇਸ ਕਾਰਨ ਬੱਚੇ ਦੀ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕੀਤਾ ਹੈ।
Advertisement
Advertisement