ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੀਆਈਏ ਟੀਮ ਵੱਲੋਂ ਦੋ ਮੁਲਜ਼ਮ ਹੈਰੋਇਨ ਤੇ ਪਿਸਤੌਲਾਂ ਸਣੇ ਕਾਬੂ

ਪੰਜਾਬ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਆਈਏ ਸਟਾਫ਼ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਕਿਲੋ ਹੈਰੋਇਨ, ਦੋ ਪਿਸਤੌਲਾਂ ਤੇ ਦੋ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਪੀ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ...
Advertisement

ਪੰਜਾਬ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਆਈਏ ਸਟਾਫ਼ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਕਿਲੋ ਹੈਰੋਇਨ, ਦੋ ਪਿਸਤੌਲਾਂ ਤੇ ਦੋ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਪੀ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੋਟ ਕਾਲਾ ਵਿੱਚ ਬੋਹੜਵਾਲਾ ਚੌਕ ਨੇੜੇ ਲਿੰਕ ਰੋਡ ’ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਵਿਨੈ ਕੁਮਾਰ ਉਰਫ਼ ਮਿੱਠੂ ਵਜੋਂ ਹੋਈ ਹੈ। ਪੁੱਛ-ਪੜਤਾਲ ਦੌਰਾਨ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਮੇਜਰ ਸਿੰਘ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਦੋ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ।

Advertisement
Advertisement