ਨਾਗਰਿਕ ਸੇਵਾਵਾਂ: ਜਲੰਧਰ ਪਹਿਲੇ ਸਥਾਨ ’ਤੇ

ਨਾਗਰਿਕ ਸੇਵਾਵਾਂ: ਜਲੰਧਰ ਪਹਿਲੇ ਸਥਾਨ ’ਤੇ

ਪਾਲ ਸਿੰਘ ਨੌਲੀ
ਜਲੰਧਰ, 15 ਜੁਲਾਈ

ਜ਼ਿਲ੍ਹੇ ਵਿੱਚ ਲੋਕਾਂ ਨੂੰ ਨਾਗਰਿਕ ਸੇਵਾਵਾਂ ਪੂਰੀ ਕੁਸ਼ਲਤਾ, ਤੇਜ਼ੀ, ਪਾਰਦਰਸ਼ੀ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਪੰਜਾਬ ਵਿੱਚ ਸੇਵਾ ਕੇਂਦਰਾਂ ਵਿੱਚ ਬਕਾਇਆ ਬਿਨੈਪੱਤਰਾਂ ਦੇ ਮਾਮਲੇ ਵਿੱਚ ਮੋਹਰੀ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੀ ਪ੍ਰਸੰਸਾ ਕਰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਜਲੰਧਰ ਦੀ ਟੀਮ ਲਈ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਜਲੰਧਰ ਨੇ ਪੰਜਾਬ ਵਿੱਚ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਵਿੱਚ ਪੂਰਾ ਕਰ ਲਿਆ ਜਦਕਿ ਸੰਗਰੂਰ ਨੂੰ ਇਹ ਟੀਚਾ ਪ੍ਰਾਪਤ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਲੱਗ ਗਿਆ ਸੀ।  ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਜ਼ਿਲੇ੍ਹ ਦੇ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਦੇ ਬਕਾਏ ਨੂੰ 0.1 ਫੀਸਦੀ ਤੱਕ ਲਿਆਂਦਾ ਗਿਆ ਹੈ ਜੋ ਕਿ 22 ਜ਼ਿਲ੍ਹਿਆਂ ਵਿੱਚੋਂ ਸਭ ਤੋਂ ਘੱਟ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All