ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ

ਹਰਪ੍ਰੀਤ ਕੌਰ ਹੁਸ਼ਿਆਰਪੁਰ, 20 ਜੂਨ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਆਮ ਆਦਮੀ ਕਲੀਨਿਕ ਪਾਲਦੀ ਦਾ ਦੌਰਾ ਕੀਤਾ। ਉਨ੍ਹਾਂ ਡਿਊਟੀ ’ਤੇ ਤੈਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਰੋਜ਼ਾਨਾ ਕੀਤੀ...
Advertisement

ਹਰਪ੍ਰੀਤ ਕੌਰ

ਹੁਸ਼ਿਆਰਪੁਰ, 20 ਜੂਨ

Advertisement

ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਆਮ ਆਦਮੀ ਕਲੀਨਿਕ ਪਾਲਦੀ ਦਾ ਦੌਰਾ ਕੀਤਾ। ਉਨ੍ਹਾਂ ਡਿਊਟੀ ’ਤੇ ਤੈਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਸਟਾਫ਼ ਨੂੰ ਕੰਮਕਾਜ ਅਤੇ ਮਰੀਜ਼ਾਂ ਦਾ ਰਿਕਾਰਡ ਸਹੀ ਢੰਗ ਨਾਲ ਰੱਖਣ ਲਈ ਕਿਹਾ। ਸਿਵਲ ਸਰਜਨ ਨੇ ਫਾਰਮੇਸੀ ਸਟੋਰ ਦਾ ਵੀ ਜਾਇਜ਼ਾ ਲਿਆ ਤੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ਼ ਨੂੰ ਬਾਇਓ ਮੈਡੀਕਲ ਵੇਸਟ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ।

 

Advertisement