ਸਿਵਲ ਸਰਜਨ ਨੇ ਸਿਹਤ ਕੇਂਦਰ ਦਾ ਜਾਇਜ਼ਾ ਲਿਆ
ਸਿਵਲ ਸਰਜਨ ਜਲੰਧਰ ਡਾ ਰਾਜੇਸ਼ ਗਰਗ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਸ਼ਾਹਕੋਟ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੀ ਹਾਜ਼ਰ ਸਨ। ਨਿਰੀਖਣ ਦੌਰਾਨ ਹਸਪਤਾਲ ਦੇ...
Advertisement
ਸਿਵਲ ਸਰਜਨ ਜਲੰਧਰ ਡਾ ਰਾਜੇਸ਼ ਗਰਗ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਸ਼ਾਹਕੋਟ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੀ ਹਾਜ਼ਰ ਸਨ। ਨਿਰੀਖਣ ਦੌਰਾਨ ਹਸਪਤਾਲ ਦੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆ ਸਿਵਲ ਸਰਜਨ ਡਾ ਰਾਜੇਸ ਗਰਗ ਨੇ ਸਟਾਫ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਪੂਰਨ ਰੂਪ ’ਚ ਮੁਹੱਈਆ ਕਰਵਾਉਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ। ਇਸ ਮੌਕੇ ਐੱਸ ਐੱਮ ਓ ਸ਼ਾਹਕੋਟ ਡਾ. ਧੀਰਜ ਕੁਮਾਰ, ਜਸਵੀਰ ਸਿੰਘ, ਅਮਨਦੀਪ ਸਿੰਘ, ਮਨਜੀਤ ਕੌਰ, ਜਸਵਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਹਾਜ਼ਰ ਸਨ।
Advertisement
Advertisement
×

