ਛੱਪੜ ਦੀ ਸਫ਼ਾਈ ਸਬੰਧੀ ਪਿੰਡ ਦੀਆਂ ਦੋ ਧਿਰਾਂ ’ਚ ਟਕਰਾਅ ਟਲਿਆ

ਛੱਪੜ ਦੀ ਸਫ਼ਾਈ ਸਬੰਧੀ ਪਿੰਡ ਦੀਆਂ ਦੋ ਧਿਰਾਂ ’ਚ ਟਕਰਾਅ ਟਲਿਆ

ਦੋਵਾਂ ਧਿਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਅਤੇ ਹੋਰ ਅਧਿਕਾਰੀ।

 ਸਰਬਜੀਤ ਸਿੰਘ ਗਿੱਲ
ਫਿਲੌਰ, 1 ਜੁਲਾਈ

ਪਿੰਡ ਨੰਗਲ ’ਚ ਛੱਪੜ ਦੇ ਮਸਲੇ ’ਤੇ ਪਿੰਡ ਦੀਆਂ ਦੋ ਧਿਰਾਂ ਅੱਜ ਉਸ ਵੇਲੇ ਆਹਮੋ-ਸਾਹਮਣੇ ਆ ਗਈਆਂ ਜਦੋਂ ਇੱਕ ਧਿਰ ਨੇ ਬੀਤੇ ਦਿਨੀਂ ਗੁਰੂ ਰਵਿਦਾਸ ਸਭਾਵਾਂ ਨੂੰ ਪਿੰਡ ਨੰਗਲ ਪੁੱਜਣ ਦਾ ਸੱਦਾ ਦਿੱਤਾ। ਪਿੰਡ ਦੀ ਪੰਚਾਇਤ ਧਿਰ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਛੱਪੜ ਦੀ ਸਫ਼ਾਈ ਕਰਵਾਈ ਜਾ ਰਹੀ ਸੀ। ਪੰਚਾਇਤ ਨੇ ਇੱਕ ਮਤੇ ਰਾਹੀ ਇਸ ਦੀ ਚਾਰਦੀਵਾਰੀ ਕਰਨ ਅਤੇ ਨੁਹਾਰ ਬਦਲਣ ਦਾ ਪ੍ਰੋਗਰਾਮ ਬਣਾਇਆ ਹੋਇਆ ਸੀ। ਦੂਜੀ ਧਿਰ ਨੇ ਕਿਹਾ ਕਿ ਪੰਚਾਇਤ ਦੇ ਛੱਪੜ ਦੀ ਸਫ਼ਾਈ ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ ਹੈ, ਪਰ ਸੜਕ ਦੇ ਨਾਲ ਲਗਦੇ ਬਰਮ ਨਾ ਛੇੜੇ ਜਾਣ ਅਤੇ ਡਾ. ਅੰਬਡੇਕਰ ਦੇ ਬੁੱਤ ਦੇ ਨੇੜੇ ਤੋਂ ਮਿਟੀ ਨਾ ਹਟਾਈ ਜਾਵੇ। ਇਸ ਦੌਰਾਨ ਥਾਣਾ ਮੁਖੀ ਮੁਖਤਿਆਰ ਸਿੰਘ ਨੇ ਸਥਿਤੀ ਨੂੰ ਕਾਬੂ ’ਚ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਥਾਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ। ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਸਾਬਕਾ ਸਰਪੰਚ ਖੁਸ਼ੀ ਰਾਮ ਅਤੇ ਬਹੁਜਨ ਸਮਾਜ ਪਾਰਟੀ ਦੇ ਜਲੰਧਰ ਦਿਹਾਤੀ ਦੇ ਪ੍ਰਧਾਨ ਅੰਮ੍ਰਿਤ ਭੌਸਲੇ ਵੱਲੋਂ ਐਸਡੀਐਮ ਦੇ ਨਾਂ ’ਤੇ ਮੰਗ ਪੱਤਰ ਵੀ ਦਿੱਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All