Cleanliness Campaign: ਨੁੱਕੜ ਨਾਟਕ ਰਾਹੀਂ ਸਫ਼ਾਈ ਰੱਖਣ ਦਾ ਸੁਨੇਹਾ
ਕਾਰ ਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਨੂਰਦੀ ਤਰਨ ਤਾਰਨ ’ਚ ਸਵੇਰ ਦੀ ਸਭਾ ਦੌਰਾਨ ਸਫ਼ਾਈ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤਾ।...
ਕਾਰ ਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਨੂਰਦੀ ਤਰਨ ਤਾਰਨ ’ਚ ਸਵੇਰ ਦੀ ਸਭਾ ਦੌਰਾਨ ਸਫ਼ਾਈ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤਾ।
ਇਸ ਨਾਟਕ ਰਾਹੀਂ ਬੱਚਿਆਂ ਨੇ ਸਮਾਜ ਨੂੰ ਸਾਫ਼ ਸੁਥਰਾ ਰੱਖਣ ਦਾ ਹੋਕਾ ਦਿੱਤਾ। ਵਿਦਿਆਰਥੀਆਂ ਨੇ ਆਪਣੇ ਸਾਥੀਆਂ ਨੂੰ ਆਲੇ ਦੁਆਲੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਪ੍ਰਿੰਸੀਪਲ ਜਸਪਾਲ ਕੌਰ ਸਿੱਧੂ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਵਾਤਾਵਰਣ ਹੀ ਸਿਹਤਮੰਦ ਸਮਾਜ ਦੀ ਅਸਲ ਨੀਂਹ ਹੈ। ਉਨ੍ਹਾਂ ਸੁਨੇਹਾ ਦਿੱਤਾ ਕਿ ਸਾਨੂੰ ਸਫ਼ਾਈ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਅਖੀਰ ਵਿੱਚ ਪ੍ਰਿੰਸੀਪਲ ਜਸਪਾਲ ਕੌਰ ਸਿੱਧੂ ਵੱਲੋਂ ਨੁੱਕੜ ਨਾਟਕ ਖੇਡਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ।

