DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ਅੰਮ੍ਰਿਤਸਰ ਤੇ ਤਰਨ ਤਾਰਨ ’ਚ ਸਫ਼ਾਈ ਮੁਹਿੰਮ ਚਲਾਈ

ਵਿਧਾਇਕਾਂ ਵੱਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਸਫ਼ਾਈ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮਾਂ ਜੰਗੀ ਪੱਧਰ ’ਤੇ ਚਲਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਗੁਰੂ ਕੀ ਨਗਰੀ ਵਿੱਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਤਿਹਾਸਕ ਸ਼ਹਿਰ ਨੂੰ ਸਾਫ਼ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਤਹਿਤ ਨਗਰ ਨਿਗਮ ਦੀਆਂ ਟੀਮਾਂ ਦੇ ਸਹਿਯੋਗ ਨਾਲ ਮੁੱਖ ਮਾਰਗਾਂ, ਬਾਜ਼ਾਰਾਂ ਅਤੇ ਮੁਹੱਲਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਘਰ-ਘਰ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਇਕੱਠਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਜਲ੍ਹਿਆਂਵਾਲਾ ਬਾਗ਼ ਵਿੱਚ ਮੱਥਾ ਟੇਕ ਕੇ ਅੰਦਰੂਨ ਸ਼ਹਿਰ ਤੱਕ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ। ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ਜਾਂ ਡਸਟਬਿਨਾਂ ਵਿੱਚ ਹੀ ਸੁੱਟਣ।

ਤਰਨ ਤਾਰਨ (ਗੁਰਬਖਸ਼ਪੁਰੀ): ‘ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਵੱਲੋਂ ਕਾਰਜ ਸਾਧਕ ਅਧਿਕਾਰੀ ਰਣਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ। ਸਫ਼ਾਈ ਕਰਮੀਆਂ ਅਤੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Advertisement

Advertisement
Advertisement
×