DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਕਲਰਕ ਕਾਬੂ

ਵਿਜੀਲੈਂਸ ਨੇ ਮੌਕੇ ਤੋਂ ਨਕਦੀ ਕੀਤੀ ਬਰਾਮਦ

  • fb
  • twitter
  • whatsapp
  • whatsapp
Advertisement

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ ਦੋ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰਾਮ ਨਗਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ ਜਿਸਨੇ ਦੋਸ਼ ਲਗਾਇਆ ਕਿ ਕਰੁਣ ਧੀਰ ਉਸ ਦੇ ਅਹਾਤਾ ’ਤੇ ਆਇਆ ਸੀ ਅਤੇ ਉਸ ਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ’ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਹੇਠ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ। ਉਸ ਨੇ ਦੋਸ਼ ਲਾਇਆ ਕਿ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ 15 ਸਾਲਾਂ ਤੋਂ ਚੱਲ ਰਿਹਾ ਹੈ, ਅਧਿਕਾਰੀ ਉਸ ਨੂੰ ਧਮਕੀਆਂ ਦਿੰਦਾ ਰਿਸ਼ਵਤ ਦੀ ਮੰਗ ਕਰਦਾ ਰਿਹਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਸੀ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ ਦੋ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
×