ਪੱਤਰ ਪ੍ਰੇਰਕ
ਮੁਕੇਰੀਆਂ, 4 ਅਕਤੂਬਰ
ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਦੀਆਂ ਐਮ.ਕਾਮ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿੱਚ ਥਾਂ ਬਣਾ ਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਐਮ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਸੁਨੈਨਾ ਨੇ 94.8 ਫ਼ੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ‘ਚੋਂ ਦੂਜਾ ਅਤੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਥਣ ਵੰਦਨਾ ਨੇ 92.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਚੌਥਾ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜਦਕਿ ਵਿਦਿਆਰਥਣ ਸ਼ਿਵਾਨੀ ਨੇ 90.9 ਫ਼ੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ, ਮੈਨੇਜਰ ਸੁਰਜੀਤ ਸਿੰਘ ਭੱਟੀਆਂ, ਕੁਲਦੀਪ ਸਿੰਘ ਬਰਿਆਣਾ, ਸੱਤਪਾਲ ਸਿੰਘ, ਹਰਪਾਲ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਚੱਕ, ਦਵਿੰਦਰ ਸਿੰਘ, ਗੁਰਦੀਪ ਸਿੰਘ ਐਡਵੋਕੇਟ, ਅਜੀਤ ਸਿੰਘ ਸਚਦੇਵਾ ਨੇ ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ, ਪ੍ਰੋ. ਨਵਜੀਤ ਕੌਰ, ਪ੍ਰੋ. ਸੁਮਨ ਦੇਵੀ, ਸਹਾਇਕ ਪ੍ਰੋ. ਸੁਰਭੀ ਅਬਰੋਲ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਵੱਲ ਪ੍ਰੇਰਿਆ ਹੈ।