ਫਗਵਾੜਾ (ਜਸਬੀਰ ਸਿੰਘ ਚਾਨਾ): ਇਥੇ ਜੀ.ਟੀ.ਰੋਡ ਚਹੇੜੂ ਲਾਗੇ ਇੱਕ ਓਡੀ ਗੱਡੀ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ’ਚ ਜਾ ਟਕਰਾਈ ਜਿਸ ਕਾਰਨ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ ਪਰ ਗੱਡੀ ’ਚ ਸਵਾਰ ਵਿਅਕਤੀਆਂ ਨੂੰ ਲੋਕਾਂ ਨੇ ਮੌਕੇ ’ਤੇ ਸੁਰੱਖਿਅਤ ਬਾਹਰ ਕੱਢ ਲਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਮੌਜੂਦ ਰਾਹੁਲ ਸ਼ਰਮਾ ਨੇ ਦੱਸਿਆ ਕਿ ਇੱਕ ਓਡੀ ਕਾਰ ਜੋ ਇੱਕ ਦਮ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਤੇ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਗੱਡੀ ’ਚ ਸਵਾਰ ਵਿਅਕਤੀ ਅੰਮ੍ਰਿਤਸਰ ਤੋਂ ਲੁਧਿਆਣਾ ਸਾਈਡ ਨੂੰ ਜਾ ਰਹੇ ਸੀ। ਮੌਕੇ ’ਤੇ ਪੁੱਜ ਕੇ ਪੁਲੀਸ ਨੇ ਗੱਡੀ ਨੂੰ ਸਾਈਡ ’ਤੇ ਕਰਵਾਇਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੱਡੀ ’ਚ ਸਵਾਰ ਵਿਅਕਤੀਆਂ ਦਾ ਬਚਾਅ ਹੋ ਗਿਆ ਹੈ ਜਦੋਂ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।