ਆਮ ਆਦਮੀ ਕਲੀਨਿਕਾਂ ’ਚ ਵਟਸਐਪ ਚੈਟਬੋਟ ਸੇਵਾ ਸ਼ੁਰੂ ਕਰਨ ਦੀ ਸ਼ਲਾਘਾ
ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਵੇਗੀ।...
Advertisement
ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਵੇਗੀ। ਕੈਬਿਨਟ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਆਪਣੀਆਂ ਦਵਾਈਆਂ, ਟੈਸਟ ਰਿਪੋਰਟਾਂ ਤੇ ਹੋਰ ਜਾਣਕਾਰੀਆਂ ਸਿੱਧਾ ਆਪਣੇ ਵਟਸਐਪ ’ਤੇ ਮਿਲ ਸਕਣਗੀਆਂ। ਇਹ ਸਿਸਟਮ ਮਰੀਜ਼ਾਂ ਦੀ ਜਾਣਕਾਰੀ ਨੂੰ ਸੁਰੱਖਿਅਤ ਢੰਗ ਨਾਲ ਸੰਭਾਲੇਗਾ ਅਤੇ ਕਾਗਜ਼ੀ ਰਿਕਾਰਡ ਤੋਂ ਵੀ ਮੁਕਤੀ ਮਿਲੇਗੀ। ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ।
Advertisement
Advertisement