ਪੁਲੀਸ ਕਮਿਸ਼ਨਰ ਖ਼ੁਦ ਸੜਕਾਂ ’ਤੇ ਆਏ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼ਹਿਰ ਵਿਚ ਆਵਾਜਾਈ ਨੂੰ ਬਹਾਲ ਰੱਖਣ ਲਈ ਮੀਂਹ ਦੌਰਾਨ ਡਿਊਟੀ ਦੇ ਰਹੇ ਪੁਲੀਸ ਕਰਮਚਾਰੀਆਂ ਦੀ ਹੌਸਲਾਅਫ਼ਜ਼ਾਈ ਕਰਨ ਵਾਸਤੇ ਪੁਲੀਸ ਕਮਿਸ਼ਨਰ ਵਿਕਰਮ ਜੀਤ ਦੁੱਗਲ ਅਤੇ ਹੋਰ ਅਧਿਕਾਰੀ ਖ਼ੁਦ ਮੀਂਹ ਦੌਰਾਨ ਸੜਕਾਂ ’ਤੇ ਉਤਰੇ। ਉਨ੍ਹਾਂ ਨੇ ਪੁਲੀਸ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾਅਫਜ਼ਾਈ ਕੀਤੀ। ਪੁਲੀਸ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਮੀਂਹ ਦੌਰਾਨ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰ ਕੇ ਸਮੱਸਿਆਵਾਂ ਵੀ ਸੁਣੀਆਂ।