ਕਮਿਸ਼ਨਰੇਟ ਪੁਲੀਸ ਵੱਲੋਂ ‘ਫ਼ਤਹਿ ਗਰੁੱਪ’ ਦੇ ਦੋ ਮੈਂਬਰ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਦੀ ਸੀ.ਆਈ.ਏ. ਟੀਮ ਨੇ ‘ਫ਼ਤਹਿ ਗਰੁੱਪ’ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲੀਸ ਵੱਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿੱਚ ਮੁਕੱਦਮਾ ਨੰਬਰ 82 ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲੀਸ ਵੱਲੋਂ ਦੋ ਮੁਲਜ਼ਮਾਂ ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ ਵਾਸੀ ਬੈਂਕ ਐਨਕਲੇਵ, ਖੁਰਲਾ ਕਿੰਗਰਾ, ਕੁੱਕੀ ਢਾਬ ਚੌਕ, ਥਾਣਾ ਡਿਵੀਜ਼ਨ ਨੰਬਰ 7 ਜਲੰਧਰ ਅਤੇ ਅਮਨ ਉਰਫ਼ ਅਮਨਾ ਵਾਸੀ ਬਾਬਾ ਕਾਹਨ ਦਾਸ ਨਗਰ, ਥਾਣਾ ਬਸਤੀ ਬਾਵਾ ਖੇਲ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਖ਼ਿਲਾਫ਼ 16 ਕੇਸ ਦਰਜ ਹਨ, ਜਦਕਿ ਅਮਨ ਉਰਫ਼ ਅਮਨਾ ਵਿਰੁੱਧ 11 ਕੇਸ ਦਰਜ ਹਨ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।
ਨਸ਼ਿਆਂ ਖਿਲਾਫ਼ ਕਾਰਵਾਈ ਜਾਰੀ, ਨੌਂ ਮੁਲਜ਼ਮ ਗ੍ਰਿਫ਼ਤਾਰ
Advertisementਜਲੰਧਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਪਿਛਲੇ ਦੋ ਦਿਨਾਂ ਦੇ ਅਪਰੇਸ਼ਨਾਂ ਦੌਰਾਨ ਪੁਲੀਸ ਟੀਮਾਂ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਵੱਖ-ਵੱਖ ਥਾਣਿਆਂ ਵਿੱਚ 7 ਕੇਸ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਹਨ। ਇਸ ਕਾਰਵਾਈ ਦੌਰਾਨ 517 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਅਤੇ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਕਈ ਛਾਪੇ ਮਾਰੇ ਗਏ। ਨਤੀਜੇ ਵਜੋਂ 7 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ 517 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਅਤੇ ਇੱਕ ਵਰਨਾ ਕਾਰ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਦੀ ਮੁਹਿੰਮ ਤਹਿਤ 23 ਨਸ਼ਾ ਪੀੜਤ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਦਰਾਂ ਵਿੱਚ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚੋਂ 14 ਨੂੰ ਓਟ ਕੇਂਦਰ ਵਿੱਚ ਦਾਖ਼ਲ ਕੀਤਾ ਗਿਆ, 1 ਵਿਅਕਤੀ ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 64 ਏ ਤਹਿਤ ਰੈਫਰ ਕੀਤਾ ਗਿਆ ਅਤੇ 8 ਨੂੰ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਗਿਆ ਹੈ।