DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਮਿਊਨਿਟੀ ਹੈਲਥ ਅਫ਼ਸਰਾਂ ਦਾ ਧਰਨਾ

ਕਮਿਊਨਿਟੀ ਹੈਲਥ ਅਫ਼ਸਰਾਂ (ਸੀ ਐੱਚ ਓ) ਵੱਲੋਂ ਆਪਣੀਆਂ ਮੰਗਾਂ ਲਈ ਸ਼ੁਰੂ ਕੀਤੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਅਫ਼ਸਰਾਂ ਨੇ ਕੰਮ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਅੱਗੇ ਅਜਮੇਰ ਸਿੰਘ, ਦਵਿੰਦਰ ਕੌਰ ਅਤੇ ਸੁਖਪਾਲ ਕੌਰ ਦੀ ਅਗਵਾਈ ਹੇਠ ਵਿਸ਼ਾਲ ਧਰਨਾ...

  • fb
  • twitter
  • whatsapp
  • whatsapp
featured-img featured-img
ਸਿਵਲ ਸਰਜਨ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਹੈਲਥ ਅਫਸਰ। -ਫੋਟੋ: ਗੁਰਬਖਸ਼ਪੁਰੀ
Advertisement

ਕਮਿਊਨਿਟੀ ਹੈਲਥ ਅਫ਼ਸਰਾਂ (ਸੀ ਐੱਚ ਓ) ਵੱਲੋਂ ਆਪਣੀਆਂ ਮੰਗਾਂ ਲਈ ਸ਼ੁਰੂ ਕੀਤੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਅਫ਼ਸਰਾਂ ਨੇ ਕੰਮ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਅੱਗੇ ਅਜਮੇਰ ਸਿੰਘ, ਦਵਿੰਦਰ ਕੌਰ ਅਤੇ ਸੁਖਪਾਲ ਕੌਰ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਦੂਸਰੇ ਸੂਬਿਆਂ ਦੇ ਮੁਕਾਬਲੇ 5,000 ਰੁਪਏ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ‘ਬਰਾਬਰ ਕੰਮ ਬਰਾਬਰ ਤਨਖਾਹ’ ਦੀ ਨੀਤੀ ਲਾਗੂ ਕਰਨ, ਨਵਾਂ ਇਨਸੈਂਟਿਵ ਪਰਫਾਰਮਾ ਵਾਪਸ ਲੈਣ ਅਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਹਿਲੀ ਜੁਲਾਈ ਤੱਕ ਕੰਮ ਠੱਪ ਰਹੇਗਾ ਅਤੇ 2 ਜੁਲਾਈ ਤੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਹੜਤਾਲ ਕਾਰਨ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ।

Advertisement
Advertisement
×