DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਪਨੀ ਨੂੰ ਰੋਜ਼ਾਨਾ ਕੂੜਾ ਚੁੱਕਣ ਦੇ ਹੁਕਮ

ਮੇਅਰ ਵੱਲੋਂ ਸਫ਼ਾਈ ਪ੍ਰਬੰਧਾਂ ਬਾਰੇ ਉੱਚ ਪੱਧਰੀ ਸਮੀਖਿਆ ਮੀਟਿੰਗ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿਚ ਮੀਟਿੰਗ ਕਰਦੇ ਹੋਏ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ।
Advertisement

ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੂੜਾ ਚੁੱਕਣ ਵਾਲੀ ਕੰਪਨੀ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਵਿੱਚੋਂ ਰੋਜ਼ਾਨਾ ਕੂੜਾ ਚੁੱਕਿਆ ਜਾਵੇ।

ਮੇਅਰ ਨੇ ਸ਼ਹਿਰ ਵਿੱਚ ਸਫਾਈ ਰੱਖਣ ’ਤੇ ਜ਼ੋਰ ਦਿੱਤਾ। ਵਿਸ਼ੇਸ਼ ਤੌਰ ’ਤੇ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਫਾਈ ਦੇ ਵਿਸ਼ੇਸ਼ ਪ੍ਰਬੰਧਾਂ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਭਾਟੀਆ ਨੇ ਕਿਹਾ ਕਿ ਸਫਾਈ ਅਤੇ ਕੂੜਾ ਚੁੱਕਣਾ ਨਗਰ ਨਿਗਮ ਅੰਮ੍ਰਿਤਸਰ ਦੀ ਸਭ ਤੋਂ ਵੱਡੀ ਤਰਜੀਹ ਹੈ। ਸਮਝੌਤੇ ਅਨੁਸਾਰ ਮੇਅਰ ਨੇ ਹੁਕਮ ਦਿੱਤਾ ਕਿ ਸਾਰੇ ਭਵਨਾਂ ’ਤੇ ਕਿਊਆਰ ਕੋਡ ਲਾਏ ਜਾਣ, ਤਾਂ ਜੋ ਕੂੜਾ ਨਾ ਚੁੱਕੇ ਜਾਣ ਦੀ ਸਥਿਤੀ ਵਿੱਚ ਲੋਕ ਸ਼ਿਕਾਇਤ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਕਰਮਚਾਰੀਆਂ ਨੂੰ ਯੂਜ਼ਰ ਚਾਰਜ ਵਸੂਲੀ ਲਈ ਪੀ ਓ ਐੱਸ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਭੁਗਤਾਨ ਮਗਰੋਂ ਨਾਗਰਿਕਾਂ ਨੂੰ ਤੁਰੰਤ ਰਸੀਦ ਦੇਣਾ ਲਾਜ਼ਮੀ ਹੈ। ਉਨਾ ਨੇ ਕਿਹਾ ਕਿ ਅੰਮ੍ਰਿਤਸਰ ਪ੍ਰਮੁੱਖ ਧਾਰਮਿਕ ਅਤੇ ਸੈਲਾਨੀ ਸ਼ਹਿਰ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ ਅਤੇ ਦੁਰਗਿਆਨਾ ਮੰਦਰ ਵਿੱਚ ਮੱਥਾ ਟੇਕਣ ਆਉਂਦੇ ਹਨ, ਜਿਸ ਕਾਰਨ ਹਫ਼ਤੇ ਅੰਤ ’ਤੇ ਭੀੜ ਵਧ ਜਾਂਦੀ ਹੈ।

Advertisement

Advertisement
Advertisement
×