ਫਗਵਾੜਾ (ਪੱਤਰ ਪ੍ਰੇਰਕ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਦੇ ਟਵਿੰਕਲਿੰਗ ਟੁਆਏਸ ਮੁਕਾਬਲੇ ਸਕੂਲ ਆਡੀਟੋਰੀਅਮ ਵਿੱਚ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬਾਲੀਵੁੱਡ ਥੀਮ ’ਤੇ ਗੀਤਾਂ ’ਤੇ ਨ੍ਰਿਤ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਜੋਰਾਵਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ ਤੇ ਬਾਕੀ ਪ੍ਰਤੀਯੋਗੀਆਂ ਨੂੰ ਉਤਸ਼ਾਹਤ ਕਰਦੇ ਹੋਏ ਕਿਹਾ ਕਿ ਸੰਪੂਰਨ ਵਿਕਾਸ ਲਈ ਸਿੱਖਿਆ ਦੇ ਨਾਲ ਨਾਲ ਬਾਕੀ ਗਤੀਵਿਧੀਆਂ ਵਿਦਿਆਰਥੀ ਜੀਵਨ ਨੂੰ ਸਫ਼ਲ ਬਣਾਉਣ ’ਚ ਸਹਾਇਕ ਹਨ। ਸਕੂਲ ਚੇਅਰਪਰਸਨ ਜਸਵੀਰ ਕੌਰ ਬਾਸੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।