ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਡੀ ਸੀ ਅਤੇ ਮੇਅਰ ਨੂੰ ਸ਼ਿਕਾਇਤ
ਭਾਰਗਵ ਨਗਰ ਥਾਣੇ ਨੇੜੇ ਕੇਂਦਰ ਸਰਕਾਰ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਉਸਾਰੀਆਂ ਨੂੰ ਲੈ ਕੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਪ੍ਰਧਾਨਗੀ ਹੇਠ ਜਲੰਧਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਅਤੇ ਕੌਂਸਲਰਾਂ ਨਾਲਕ ਮੀਟਿੰਗ ਕਰ ਕੇ ਡਿਪਟੀ ਕਮਿਸ਼ਨਰ...
Advertisement
ਭਾਰਗਵ ਨਗਰ ਥਾਣੇ ਨੇੜੇ ਕੇਂਦਰ ਸਰਕਾਰ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਉਸਾਰੀਆਂ ਨੂੰ ਲੈ ਕੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਪ੍ਰਧਾਨਗੀ ਹੇਠ ਜਲੰਧਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਅਤੇ ਕੌਂਸਲਰਾਂ ਨਾਲਕ ਮੀਟਿੰਗ ਕਰ ਕੇ ਡਿਪਟੀ ਕਮਿਸ਼ਨਰ ਤੇ ਮੇਅਰ ਨੂੰ ਸ਼ਿਕਾਇਤ ਦਿੱਤੀ ਹੈ।
ਇਸ ਮੌਕੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਵਾਂ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਡੀ ਸੀ ਜਲੰਧਰ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਕਾਰਪੋਰੇਸ਼ਨ ਕਮਿਸ਼ਨਰ ਜਲੰਧਰ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਕਾਪੀ ਵੀ ਦਿੱਤੀ ਕਿ ਇਸ ਵਿਵਾਦਿਤ ਕੇਂਦਰੀ ਸਰਕਾਰੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦੀ ਉਸਾਰੀ ਨਾ ਕੀਤੀ ਜਾਵੇ।
Advertisement
Advertisement
Advertisement
×

