ਜਲੰਧਰ (ਨਿਜੀ ਪੱਤਰ ਪ੍ਰੇਰਕ): ਭਾਜਪਾ ਦੇ ਕੇਂਦਰੀ ਮੰਤਰੀ ਅਨੁਰਾਗ ਠਾਕ‘ਰ ਦਾ ਵਿਰੋਧ ਕਰਨ ਲਈ ਪਹੁੰਚੀਆਂ ਕਿਸਾਨ ਬੀਬੀਆਂ ਨਾਲ ਭਾਜਪਾ ਸਮਰਥਕਾਂ ਵੱਲੋਂ ਕੀਤੀ ਗਈ ਬਦਸਲੂਕੀ ਦੀ ਆਮ ਆਦਮੀ ਪਾਰਟੀ ਨੇ ਸਖਤ ਨਿੰਦਾ ਕੀਤੀ ਹੈ। ਆਪ ਦੀ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਭਾਜਪਾ ਦੇ ਕੇਂਦਰੀ ਮੰਤਰੀ ਦੇ ਸਮਰਥਕਾਂ ਨੇ ਮਹਿਲਾ ਕਿਸਾਨ ਦੇ ਜਿਸ ਢੰਗ ਨਾਲ ਵਾਲ ਪੁੱਟੇ ਹਨ ਉਹ ਬਹੁਤ ਹੀ ਸ਼ਰਮਨਾਕ ਕਾਰਾ ਹੈ। ਉਨ੍ਹਾਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੇ ਯੁਵਾ ਦੇ ਆਗੂਆਂ ਵੱਲੋਂ ਕਿਸਾਨ ਮਹਿਲਾ ਦੇ ਕੇਸਾਂ ਨੂੰ ਹੱਥ ਪਾਉਣੇ ਤੇ ਅਪਸ਼ਬਦ ਬੋਲਣੇ ਬਹੁਤ ਹੀ ਨਿੰਦਣਯੋਗ ਹੈ ਤੇ ਇਸ ਨਾਲ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਇਸ ਮੌਕੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸੀਮਾ ਵਡਾਲਾ, ਸਕੱਤਰ ਕੌਸ਼ਲ ਸ਼ਰਮਾ, ਜੁਆਇੰਟ ਸਕੱਤਰ ਗੁਰਪ੍ਰੀਤ ਕੌਰ, ਮਨਜੀਤ ਕੌਰ, ਜੋਤੀ, ਕਿਰਨ, ਸੁਮਨ, ਹਰਜੀਤ ਕੌਰ, ਹਰਪ੍ਰੀਤ ਕੌਰ ਤੇ ਔਰਤਾਂ ਹਾਜ਼ਰ ਸਨ।