DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਰਾ ਬਿਆਸ ਦੇ ਮੁਖੀ ਪ੍ਰਤੀ ਮਾੜੀ ਸ਼ਬਦਾਬਲੀ ਵਰਤਣ ਦੀ ਆਲੋਚਨਾ

ਮੁੱਖ ਮੰਤਰੀ ਨੂੰ ਜਨਤਕ ਮੁਆਫ਼ੀ ਮੰਗਣ ਦੀ ਅਪੀਲ

  • fb
  • twitter
  • whatsapp
  • whatsapp
Advertisement

ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੈ ਮੰਗੂਪੁਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੂੰ ਕਥਿਤ ਨਿਸ਼ਾਨਾ ਬਣਾਉਂਦੇ ਹੋਏ ਇਤਰਾਜ਼ਯੋਗ ਭਾਸ਼ਾ ਵਰਤਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਅਧਿਆਤਮਕ ਆਗੂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮਿਲਦੇ ਹਨ ਅਤੇ ਅਜਿਹੀਆਂ ਮੁਲਾਕਾਤਾਂ ਨੂੰ ਸਿਆਸੀ ਰੰਗ ਦੇਣਾ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਘਟਾਉਂਦਾ ਹੈ। ਅਜੈ ਮੰਗੂਪੁਰ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਣਾ ਅਤੇ ਉਨ੍ਹਾਂ ਦੀ ਨੀਅਤ ਜਾਂ ਇਮਾਨਦਾਰੀ ’ਤੇ ਟਿੱਪਣੀਆਂ ਕਰਨਾ ਸੰਗਤ ਦੀਆਂ ਭਾਵਨਾਵਾਂ ’ਤੇ ਹਮਲਾ ਹੈ ਜੋ ਉਨ੍ਹਾਂ ਨੂੰ ਉੱਚ ਸਤਿਕਾਰ ਦੇ ਨਾਲ ਵੇਖਦੀਆਂ ਹਨ। ਰਾਜਨੀਤਕ ਵਖਰੇਵਿਆਂ ਦੇ ਨਾਂ ’ਤੇ ਅਧਿਆਤਮਕ ਹਸਤੀਆਂ ਦਾ ਅਪਮਾਨ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਜਵਾਬਦੇਹੀ ਦੀ ਮੰਗ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਕਾਇਮ ਰੱਖਣ। ਅਜੈ ਮੰਗੂਪੁਰ ਨੇ ਮੰਗ ਕੀਤੀ ਕਿ ਭਗਵੰਤ ਮਾਨ ਤੁਰੰਤ ਬਾਬਾ ਗੁਰਿੰਦਰ ਸਿੰਘ ਅਤੇ ਰਾਧਾ ਸੁਆਮੀ ਸੰਗਤ ਤੋਂ ਆਪਣੀਆਂ ਗੈਰ-ਜ਼ਿੰਮੇਵਾਰਾਨਾ ਅਤੇ ਅਪਮਾਨਜਨਕ ਟਿੱਪਣੀਆਂ ਲਈ ਜਨਤਕ ਮੁਆਫ਼ੀ ਮੰਗਣ।

Advertisement

Advertisement
Advertisement
×