ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ
ਜ਼ਮੀਨਾਂ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਧਰਨਾ ਲਗਾਈ ਬੈਠੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾ ਦੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ...
Advertisement
ਜ਼ਮੀਨਾਂ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਧਰਨਾ ਲਗਾਈ ਬੈਠੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾ ਦੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਜਾਹਲਾ ਦੇ ਕਿਸਾਨਾਂ ਦੀ ਜ਼ਮੀਨ ਨੂੰ ਬਿਨਾਂ ਕੋਈ ਮੁਆਵਜ਼ਾ ਦਿੱਤੇ ਹੀ ਖੋਹਣਾ ਚਾਹੁੰਦੀ ਹੈ। ਜ਼ਮੀਨਾਂ ਨੂੰ ਬਚਾਉਣ ਵਾਸਤੇ ਹੀ ਕਿਸਾਨਾਂ ਨੇ ਉਗਰਾਹਾ ਯੂਨੀਅਨ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾਇਆ ਹੋਇਆ ਸੀ। ਪੁਲੀਸ ਨੇ ਕਿਸਾਨਾਂ ’ਤੇ ਅੰਨ੍ਹੇਵਾਹ ਲਾਠੀਚਾਰਜ ਕਰਦਿਆ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਸਣੇ ਅਨੇਕਾਂ ਕਿਸਾਨਾਂ ਅਤੇ ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।
Advertisement