ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦੀ ਨਿਖੇਧੀ
ਸੀ ਪੀ ਆਈ (ਐੱਮ-ਐੱਲ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਲੱਦਾਖੀ ਲੋਕਾਂ ਦੇ ਹੱਕਾਂ ਲਈ ਲੜ ਰਹੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਐੱਨਐੱਸਏ ਤਹਿਤ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਹੈ। ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਵੱਲੋਂ ਜਾਰੀ ਬਿਆਨ ਵਿੱਚ...
Advertisement
ਸੀ ਪੀ ਆਈ (ਐੱਮ-ਐੱਲ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਲੱਦਾਖੀ ਲੋਕਾਂ ਦੇ ਹੱਕਾਂ ਲਈ ਲੜ ਰਹੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਐੱਨਐੱਸਏ ਤਹਿਤ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਹੈ। ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਵਾਂਗਚੁਕ ਦੀ ਫੌਰੀ ਰਿਹਾਈ ਦੀ ਮੰਗ ਕਰਦਿਆਂ 24 ਸਤੰਬਰ ਨੂੰ ਲੱਦਾਖ ਵਿੱਚ ਨੌਜਵਾਨਾਂ ਦੇ ਪ੍ਰਦਰਸ਼ਨ ਉੱਤੇ ਗੋਲੀ ਚਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਨਿਆਂ-ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਬਰ ਦੀ ਨਿੰਦਾ ਕਰਨ ਅਤੇ ਲੱਦਾਖ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਲੱਦਾਖ ਵਿੱਚ ਲੰਬੇ ਸਮੇਂ ਤੋਂ ਖੇਤਰ ਨੂੰ ਰਾਜ ਦਾ ਦਰਜਾ ਦੇਣ ਤੇ ਇਸ ਨੂੰ ਸੰਵਿਧਾਨ ਦੀ ਛੇਵੀਂ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Advertisement
Advertisement
×