ਤਰਨ ਤਾਰਨ: ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸਥਾਨਕ ਜ਼ਿਲ੍ਹਾ ਇਕਾਈ ਦੀ ਅੱਜ ਇਥੇ ਕੀਤੀ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਧਾਰਨ ਕੀਤੇ ਵਤੀਰੇ ਦੀ ਨਿਖੇਧੀ ਕੀਤੀ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਜਥੇਬੰਦੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਢੋਟੀਆਂ, ਸੁਰਜੀਤ ਸਿੰਘ, ਧਰਮ ਸਿੰਘ, ਗੁਰਦਿਆਲ ਸਿੰਘ, ਯੋਧਬੀਰ ਸ਼ਰਮਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਨੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਖਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ ਅਤੇ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧ ਕੇ ਦੇਣ, ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਯੱਕ ਮੁਸ਼ਤ ਦੇਣ, ਮਹਿੰਗਾਈ ਭੱਤਾ ਬਕਾਏ ਸਮੇਤ ਕੇਂਦਰ ਸਰਕਾਰ ਦੀ ਤਰਜ਼ ’ਤੇ ਦੇਣ ਆਦਿ ਦੀ ਮੰਗ ਕੀਤੀ| -ਪੱਤਰ ਪ੍ਰੇਰਕ