ਚੀਫ ਜਸਟਿਸ ਵੱਲ ਜੁੱਤੀ ਸੁੱਟਣ ਦੀ ਨਿਖੇਧੀ
ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ’ਤੇ ਅਦਾਲਤ ’ਚ ਵਕੀਲ ਰਾਕੇਸ਼ ਕਿਸ਼ੋਰ ਵਲੋਂ ਜੁੱਤੀ ਸੁੱਟਣ ਦੀ ਘਟਨਾ ਦੀ ਦਿਹਾਤੀ ਮਜ਼ਦੂਰ ਸਭਾ ਨੇ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਇਹ...
Advertisement
ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ’ਤੇ ਅਦਾਲਤ ’ਚ ਵਕੀਲ ਰਾਕੇਸ਼ ਕਿਸ਼ੋਰ ਵਲੋਂ ਜੁੱਤੀ ਸੁੱਟਣ ਦੀ ਘਟਨਾ ਦੀ ਦਿਹਾਤੀ ਮਜ਼ਦੂਰ ਸਭਾ ਨੇ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਇਹ ਘਟਨਾ ਮਨੂੰਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਆਰ ਐੱਸ ਐੱਸ ਵਲੋਂ ਲਗਾਤਾਰ ਘੱਟ ਗਿਣਤੀਆਂ, ਦਲਿਤਾਂ ਅਤੇ ਔਰਤਾਂ ਵਿਰੁੱਧ ਹਿੰਦੂਤਵੀ ਜ਼ਹਿਰੀਲਾ ਪ੍ਰਚਾਰ ਕੀਤੇ ਜਾਣ ਦਾ ਹੀ ਸਿੱਟਾ ਹੈ। ਆਗੂਆਂ ਨੇ ਮੰਗੀ ਕੀਤੀ ਹਮਲਾਵਰ ਵਕੀਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
Advertisement
Advertisement