ਮਿੱਡ-ਡੇਅ ਮੀਲ ਵਰਕਰਾਂ ਨੂੰ ਮਾਣ ਭੱਤਾ ਨਾ ਦੇਣ ਦੀ ਨਿਖੇਧੀ

ਮਿੱਡ-ਡੇਅ ਮੀਲ ਵਰਕਰਾਂ ਨੂੰ ਮਾਣ ਭੱਤਾ ਨਾ ਦੇਣ ਦੀ ਨਿਖੇਧੀ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਗਸਤ

ਇਥੇ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਵਿੱਚ ਕੰਮ ਕਰ ਰਹੀਆਂ ਵਰਕਰਾਂ ਨੂੰ ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਤੋਂ ਨਿਗੂਣਾ ਜਿਹਾ ਮਿਲਦਾ ਮਿਹਨਤਾਨਾ ਵੀ ਨਹੀਂ ਦਿੱਤਾ। ਜਥੇਬੰਦੀ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਮਿਹਨਤਾਨਾ ਨਾ ਭੇਜਣ ਦੇ ਵਰਤਾਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਜਥੇਬੰਦੀ ਦੇ ਵਰਕਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਈ, ਜੂਨ ਤੇ ਜੁਲਾਈ ਮਹੀਨਿਆਂ ਦਾ ਮਿਹਨਤਾਨਾ ਅਜੇ ਤੱਕ ਨਹੀਂ ਭੇਜਿਆ। ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 11 ਤੋਂ 25 ਅਗਸਤ ਦੇ ਦੌਰਾਨ ਰੋਸ ਪੰਦਰਵਾੜਾ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਸਮੂਹ ਵਿਧਾਇਕਾਂ ਤੇ ਹਲਕਾ ਇੰਚਾਰਜ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤੇ ਜਾਣਗੇ।

ਮਾਣ ਭੱਤਾ ਦੇਣ ਦੀ ਮੰਗ

ਫਿਲੌਰ: ਇਥੇ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਵੱਲੋਂ ਵਰਕਰਾਂ ਦੀ ਤਨਖਾਹ ਰਿਲੀਜ਼ ਕਰਾਉਣ ਲਈ ਇੱਕ ਮੰਗ ਪੱਤਰ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਰਾਹੀਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਭੇਜਿਆ ਗਿਆ, ਜਿਸ ’ਚ ਮੰਗ ਕੀਤੀ ਗਈ ਕਿ ਮਈ, ਜੂਨ ਅਤੇ ਜੁਲਾਈ 2020 ਦਾ ਮਾਣਭੱਤਾ ਤੁਰੰਤ ਦਿੱਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਜਲੰਧਰ ਦੀ ਪ੍ਰਧਾਨ ਕੁਲਦੀਪ ਕੌਰ ਰੁੜਕਾ ਤੇ ਅਮਰਜੀਤ ਕੌਰ ਨਗਰ ਨੇ ਕਿਹਾ ਕਿ ਤਿੰਨ ਮਹੀਨਿਆਂ ਦਾ ਮਾਣਭੱਤਾ ਦਿੱਤਾ ਹੀ ਨਹੀਂ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All